ਲੁਧਿਆਣਾ (ਅਨਿਲ, ਸ਼ਿਵਮ) - ਪੰਜਾਬ ਦੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ 1 ਸਾਲ ਤੋਂ ਲਗਾਏ ਗਏ ਧਰਨਿਆਂ ਨੂੰ ਪੰਜਾਬ ਸਰਕਾਰ ਨੇ ਬੀਤੀ ਰਾਤ ਹਟਾ ਦਿੱਤਾ ਸੀ ਜਿਸ ਕਾਰਨ ਕਈ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ਬੰਦ ਕਰਕੇ ਧਰਨੇ ਲਗਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਅੱਜ ਉਸੇ ਦੇ ਚਲਦੇ ਜ਼ਿਲਾ ਪ੍ਰਸ਼ਾਸਨ ਵੱਲੋਂ ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਪੁਲਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਟੋਲ ਪਲਾਜ਼ਾ ਨੂੰ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ।
ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਵਿਭਾਗ ਵੱਲੋਂ ਟੋਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਕੋਈ ਵੀ ਧਰਨਾ ਪ੍ਰਦਰਸ਼ਨ ਲਗਾਉਣ ਦੀ ਸਥਿਤੀ ਵਿਚ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਜਿਸ ਦੀ ਕਮਾਨ ਏ.ਸੀ.ਪੀ. ਵੈਸਟ ਗੁਰਦੇਵ ਸਿੰਘ ਦੇ ਹੱਥਾਂ ਵਿਚ ਦਿੱਤੀ ਗਈ ਹੈ। ਅੱਜ ਟੋਲ ਪਲਾਜ਼ਾ ’ਤੇ ਥਾਣਾ ਲਾਡੋਵਾਲ, ਥਾਣਾ ਪੀ.ਏ.ਯੂ., ਥਾਣਾ ਸਰਾਭਾ ਨਗਰ ਅਤੇ ਥਾਣਾ ਹੈਬੋਵਾਲ ਦੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਦੋਂ ਉਕਤ ਮਾਮਲੇ ਸਬੰਧੀ ਏ.ਸੀ.ਪੀ. ਗੁਰਦੇਵ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਟੋਲ ਪਲਾਜ਼ਾ ’ਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਅਧਿਕਾਰੀ 24 ਘੰਟੇ ਤਾਇਨਾਤ ਰਹਿਣਗੇ।
ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਟੋਲ ਪਲਾਜ਼ਾ ’ਤੇ ਆ ਕੇ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਟੋਲ ਪਲਾਜ਼ਾ ’ਤੇ 24 ਘੰਟੇ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਟੋਲ ਪਲਾਜ਼ਾ ‘ਤੇ ਧਰਨਾ ਪ੍ਰਦਰਸ਼ਨ ਲਗਾਉਣ ਦੀ ਇਜਾਜ਼ਤ ਨਹੀਂ ਹੈ। ਜੇਕਰ ਫਿਰ ਵੀ ਕੋਈ ਵਿਅਕਤੀ ਟੋਲ ਪਲਾਜ਼ਾ ’ਤੇ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਦੇ ਖਿਲਾਫ ਪੁਲਸ ਵੱਲੋਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਝਗੜੇ ਮਗਰੋਂ ਪਤੀ ਨੇ ਚੁੱਕਿਆ ਖੌਫਨਾਕ ਕਦਮ! ਗਲ਼ਾ ਘੁੱਟ ਮਾਰ'ਤੀ ਪਤਨੀ ਤੇ ਫਿਰ...
NEXT STORY