ਜਲੰਧਰ (ਧਵਨ) - ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨ ਅਤੇ ਪੁਲਸ ਪ੍ਰਣਾਲੀ ਨੂੰ ਚੁਸਤ-ਦਰੁੱਸਤ ਬਣਾਉਣ ਦੇ ਟੀਚੇ ਨੂੰ ਲੈ ਕੇ ਕਾਫੀ ਦੇਰ ਤੋਂ ਉਡੀਕੇ ਜਾ ਰਹੇ ਫੇਰਬਦਲ ਜੁਲਾਈ ਦੇ ਸ਼ੁਰੂ 'ਚ ਕੀਤੇ ਜਾਣ ਦੇ ਆਸਾਰ ਹਨ। ਸਰਕਾਰੀ ਹਲਕਿਆਂ ਤੋਂ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਅਮਰੀਕਾ ਤੋਂ ਵਾਪਸ ਪਰਤਣ ਦੀ ਉਡੀਕ ਕਰ ਰਹੇ ਹਨ ਅਤੇ ਉਸ ਦੇ ਨਾਲ ਹੀ ਪ੍ਰਸ਼ਾਸਨਿਕ ਅਤੇ ਪੁਲਸ ਵਿਚ ਫੇਰਬਦਲ ਕਰ ਦਿੱਤੇ ਜਾਣ ਦੀ ਆਸ ਹੈ। ਸੁਰੇਸ਼ ਕੁਮਾਰ ਪਿਛਲੇ 15 ਦਿਨਾਂ ਤੋਂ ਅਮਰੀਕਾ ਗਏ ਹੋਏ ਹਨ ਅਤੇ ਉਨ੍ਹਾਂ ਦੇ 1-2 ਦਿਨਾਂ ਦੇ ਅੰਦਰ ਵਾਪਸ ਪੰਜਾਬ ਪਰਤਣ ਦੀ ਗੱਲ ਕਹੀ ਜਾ ਰਹੀ ਹੈ।
ਦੱਸਿਆ ਜਾਂਦਾ ਹੈ ਕਿ ਕਈ ਸਥਾਨਾਂ 'ਤੇ ਡਿਪਟੀ ਕਮਿਸ਼ਨਰਾਂ ਅਤੇ ਕਈ ਸਥਾਨਾਂ 'ਤੇ ਐੱਸ. ਡੀ. ਐੱਮਜ਼ ਨੂੰ ਤਬਦੀਲ ਕੀਤਾ ਜਾਵੇਗਾ। ਕਾਂਗਰਸ ਦੇ ਵਿਧਾਇਕਾਂ ਵਲੋਂ ਆਪਣੀਆਂ ਸਿਫਾਰਿਸ਼ਾਂ ਪਹਿਲਾਂ ਹੀ ਮੁੱਖ ਸਕੱਤਰ ਨੂੰ ਭੇਜੀਆਂ ਹੋਈਆਂ ਹਨ। ਉਨ੍ਹਾਂ 'ਤੇ ਵੀ ਸੁਰੇਸ਼ ਕੁਮਾਰ ਵਲੋਂ ਚਰਚਾ ਕੀਤੀ ਜਾਣੀ ਹੈ। ਮੰਨਿਆ ਜਾ ਰਿਹਾ ਹੈ ਕਿ ਵਿਧਾਇਕਾਂ ਦੀਆਂ ਸਿਫਾਰਿਸ਼ਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਹਲਕਿਆਂ 'ਚ ਸਬ ਡਵੀਜ਼ਨਲ ਮੈਜਿਸਟ੍ਰੇਟਸ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ ਕਿਉਂਕਿ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ 'ਚ ਐੱਸ. ਡੀ. ਐੱਮਜ਼ ਤੋਂ ਕੰਮ ਲੈਣਾ ਹੁੰਦਾ ਹੈ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ 'ਚ ਵੀ ਫੇਰਬਦਲ ਹੋਣ ਦੀ ਗੱਲ ਕਹੀ ਜਾ ਰਹੀ ਹੈ। ਕੁਝ ਸਥਾਨਾਂ 'ਤੇ ਨਵੇਂ ਐੱਸ. ਐੱਸ. ਪੀਜ਼ ਨਿਯੁਕਤ ਕੀਤੇ ਜਾਣਗੇ। ਸਰਕਾਰ ਨਵੇਂ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ 'ਚ ਰੱਖ ਕੇ ਕਰੇਗੀ, ਤਾਂ ਕਿ ਜਨਤਾ ਦਰਮਿਆਨ ਹੋਰ ਚੰਗਾ ਪ੍ਰਭਾਵ ਦਿੱਤਾ ਜਾ ਸਕੇ।
ਕਮਿਸ਼ਨਰ ਸਿਨ੍ਹਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਕੀਤਾ ਆਪਣੇ ਐੱਸ. ਐੱਚ. ਓ. ਦਾ ਬਚਾਅ
NEXT STORY