ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਅੰਦਰ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਲਈ ਅੱਜ ਐੱਸਐੱਸਪੀ ਪਠਾਨਕੋਟ ਵੱਲੋਂ ਦਿੱਤੇ ਹੁਕਮਾਂ ਦੇ ਅਨੁਸਾਰ ਪੰਜਾਬ ਪੁਲਸ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੇ ਵੱਲੋਂ ਸਰਹੱਦੀ ਕਸਬਾ ਬਮਿਆਲ ਦੇ ਨਜਦੀਕੀ ਭਾਰਤ ਪਾਕਿਸਤਾਨ ਸਰਹੱਦ ਦੇ ਨੇੜਲੇ ਪਿੰਡਾਂ ਦੇ 'ਚ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿਸ ਦੇ ਚਲਦੇ ਪੰਜਾਬ ਪੁਲਸ ਅਤੇ ਬੀਐੱਸਐੱਫ ਵੱਲੋਂ ਸਰਹੱਦ ਦੇ ਨੇੜਲੇ ਪਿੰਡਾਂ 'ਚ ਗੰਭੀਰਤਾ ਦੇ ਨਾਲ ਛਾਣਬੀਨ ਕੀਤੀ ਗਈ। ਇਸ ਮੌਕੇ ਡੀਐੱਸਪੀ ਆਪਰੇਸ਼ਨ ਗੁਰਬਖਸ਼ ਸਿੰਘ ਬਾਜਵਾ ਵੱਲੋਂ ਕਮਾਂਡ ਸੰਭਾਲੀ ਗਈ ਅਤੇ ਉਨ੍ਹਾਂ ਵੱਲੋਂ ਭਾਰੀ ਪੁਲਸ ਫੋਰਸ ਅਤੇ ਸੀਮਾ ਸੁਰੱਖਿਆ ਬਲ ਦੇ ਰਹੀ ਤਲਾਸ਼ੀ ਮੁਹਿੰਮ ਬਮਿਆਲ ਬਲਾਕ ਦੇ ਅਧੀਨ ਆਉਂਦੇ ਪਿੰਡ ਕੋਟ ਭੱਟੀਆਂ ਦੇ ਨਜ਼ਦੀਕ ਚਲਾਈ ਗਈ।
ਦਰਅਸਲ ਬਮਿਆਲ ਦੇ ਨਜ਼ਦੀਕ ਬਹੁਤ ਸਾਰੇ ਪਿੰਡ ਸੰਵੇਦਨਸ਼ੀਲ ਹਨ। ਜਿਨ੍ਹਾਂ ਦੇ ਵਿੱਚੋਂ ਕੋਟ ਭੱਟੀਆਂ ਨੂੰ ਵੀ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ ਕਿਉਂਕਿ 2010 'ਚ ਵੀ ਇਸ ਪਿੰਡ ਦੇ ਇੱਕ ਫਾਰਮ ਹਾਊਸ 'ਤੇ ਸ਼ੱਕੀ ਵਿਅਕਤੀ ਦੇਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਚੱਲਦੇ ਪੁਲਸ ਵੱਲੋਂ ਇਸ ਖੇਤਰ ਦੀ ਗੰਭੀਰਤਾ ਦੇ ਤਲਾਸ਼ੀ ਲਈ ਗਈ। ਇਸ ਮੌਕੇ 'ਤੇ ਪੁਲਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਆਪਣੇ ਪਿੰਡ ਦੇ ਸਰਪੰਚ ਜਾਂ ਫਿਰ ਨਜ਼ਦੀਕੀ ਪੁਲਿਸ ਚੌਕੀ ਵਿੱਚ ਇਤਲਾਹ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
10 ਹਜ਼ਾਰ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਵੱਲੋਂ ਗ੍ਰਿਫਤਾਰ
NEXT STORY