ਨੂਰਪੁਰਬੇਦੀ, (ਸ਼ਰਮਾ ਕਲਮਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਅੱਜ ਨੂਰਪੁਰਬੇਦੀ ਪੁਲਸ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨੂਰਪੁਰਬੇਦੀ ਇਲਾਕੇ ਦੇ ਕਸਬਾ ਕਾਹਨਪੂਰ ਖੂਹੀ ਦੇ ਆਲੇ-ਦੁਆਲੇ ਹੁੰਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੁਲਸ ਨੇ ਸਾਰੇ ਕੱਚੇ ਅਤੇ ਪੱਕੇ ਰਸਤਿਆਂ ਦੀ ਨਾਕਾਬੰਦੀ ਕਰ ਦਿੱਤੀ ਹੈ ਅਤੇ ਸੜਕ ਤੋਂ ਲੰਘਣ ਵਾਲੇ ਵਾਹਨਾਂ ਦੀ 24 ਘੰਟੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਐਕਸਾਈਜ਼ ਵਿਭਾਗ ਦੇ ਈ. ਟੀ. ਓ. ਪ੍ਰਕਾਸ਼ ਸਿੰਘ ਅਤੇ ਇੰਸਪੈਕਟਰ ਪਰਮਿੰਦਰ ਸਿੰਘ ਦੀ ਟੀਮ ਨੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ। ਥਾਣਾ ਮੁਖੀ ਨੂਰਪੁਰਬੇਦੀ ਚੌ. ਦੇਸ ਰਾਜ ਅਤੇ ਪੁਲਸ ਚੌਕੀ ਕਲਮਾਂ ਇੰਚਾਰਜ ਬਲਵੀਰ ਸਿੰਘ ਨੇ ਦੱਸਿਆ ਕਿ ਦਿਨ-ਰਾਤ ਨਾਜਾਇਜ਼ ਮਾਈਨਿੰਗ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਨਾਜਾਇਜ਼ ਮਾਈਨਿੰਗ ਹੁੰਦੀ ਹੈ ਉਥੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ।
ਇਸ ਦੌਰਾਨ ਈ.ਟੀ.ਓ. ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸੜਕ ਤੋਂ ਲੰਘ ਰਹੇ ਰੇਤਾ ਦੇ ਟਿੱਪਰਾਂ ਦੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਸਾਰੇ ਕਾਗਜ਼ਾਤ ਚੈੱਕ ਕੀਤੇ ਗਏ। ਇਸ ਸਬੰਧੀ ਚੈਕਿੰਗ ਦਿਨ-ਰਾਤ ਜਾਰੀ ਰਹੇਗੀ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਦਫ਼ਤਰ ਦੀ ਬਿਜਲੀ ਗੁੱਲ
NEXT STORY