ਜਲੰਧਰ (ਸੋਨੂੰ)- ਤਿਉਹਾਰੀ ਸੀਜ਼ਨ ਸ਼ੁਰੂ ਹੁੰਦਿਆਂ ਹੀ ਮਿਲਾਵਟੀ ਖਾਦ ਪਦਾਰਥਾਂ ਖਿਲਾਫ ਪੁਲਸ ਅਤੇ ਸਿਹਤ ਵਿਭਾਗ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਜੰਡੂ ਸਿੰਘਾ ਰੋਡ 'ਤੇ ਨਾਕਾਬੰਦੀ ਦੌਰਾਨ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਇਕ ਗੱਡੀ ਨੂੰ ਰੋਕ ਕੇ ਉਸ ਵਿੱਚ ਲੱਦੀ ਭਾਰੀ ਮਾਤਰਾ ਵਿੱਚ ਦੇਸੀ ਘਿਓ ਅਤੇ ਰਿਫਾਇੰਡ ਬਰਾਮਦ ਕੀਤਾ। ਸਮਾਨ ਸ਼ੱਕੀ ਲੱਗਣ 'ਤੇ ਪੁਲਸ ਨੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਟੀਮ ਨੇ ਖਾਦ ਪਦਾਰਥਾਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜ ਦਿੱਤੇ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
ਇੰਸਪੈਕਟਰ ਪੁਸ਼ਪ ਬਾਲੀ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੀ ਟੀਮ ਜੰਡੂ ਸਿੰਘਾ ਰੋਡ 'ਤੇ ਨਾਕਾਬੰਦੀ ਕਰ ਰਹੀ ਸੀ। ਇਸ ਦੌਰਾਨ ਇੱਕ ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਗੱਡੀ ਵਿੱਚ ਰੱਖੇ ਦੇਸੀ ਘਿਓ ਅਤੇ ਰਿਫਾਇੰਡ ਦੇ ਟੀਨ ਸ਼ੱਕੀ ਲੱਗਣ 'ਤੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਥਾਣੇ ਲਿਆਂਦਾ ਗਿਆ। ਪੁਲਸ ਮੁਤਾਬਕ ਕਾਰਵਾਈ ਦੌਰਾਨ ਕਰੀਬ 250 ਕਿਲੋ ਦੇਸੀ ਘਿਓ ਅਤੇ 35 ਟੀਨ ਰਿਫਾਇੰਡ ਬਰਾਮਦ ਕੀਤਾ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੇ ਬਰਾਮਦ ਖਾਦ ਪਦਾਰਥਾਂ ਦੇ ਸੈਂਪਲ ਲੈ ਲਏ ਹਨ। ਪੁਲਸ ਨੇ ਮਾਮਲੇ ਵਿੱਚ ਮੁਕੇਸ਼ ਕੁਮਾਰ ਪੁੱਤਰ ਬਿੰਦਰਪਾਲ ਉਰਫ਼ ਇੰਦਰਪਾਲ, ਨਿਵਾਸੀ ਪਿੰਡ ਬੁਰਜ ਢਿਲਵਾਂ ਮਾਨਸਾ ਨੂੰ ਕਾਬੂ ਕੀਤਾ ਹੈ। ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਤੋਂ ਪਹਿਲਾਂ ਮੁਕੇਸ਼ ਕੁਮਾਰ ਦੇ ਡਰਾਈਵਰ ਨੂੰ ਕਥਿਤ ਨਕਲੀ ਦੇਸੀ ਘਿਓ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਪੁਲਿਸ ਨੇ ਮਾਮਲੇ ਵਿੱਚ ਮਾਲਕ ਨੂੰ ਵੀ ਕਾਬੂ ਕਰ ਲਿਆ ਹੈ। ਪੁਲਸ ਅਤੇ ਸਿਹਤ ਵਿਭਾਗ ਵੱਲੋਂ ਬਰਾਮਦ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ, ਖਾਦ ਪਦਾਰਥਾਂ ਦੇ ਸੈਂਪਲ ਲੈਬ ਵਿੱਚ ਭੇਜੇ ਗਏ ਹਨ। ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਬਰਾਮਦ ਦੇਸੀ ਘਿਓ ਅਤੇ ਰਿਫਾਇੰਡ ਮਿਲਾਵਟੀ ਜਾਂ ਮਾਪਦੰਡਾਂ ਦੇ ਉਲਟ ਹਨ ਜਾਂ ਨਹੀਂ। ਰਿਪੋਰਟ ਦੇ ਆਧਾਰ 'ਤੇ ਦੋਸ਼ੀ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ 'ਚ ਦੁਬਾਰਾ ਹੋਵੇਗੀ ਵੋਟਿੰਗ
NEXT STORY