ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ, ਆਨੰਦ) : ਇੱਥੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਹੈਰੋਇਨ ਸਮੇਤ ਅਤੇ ਹੈਰੋਇਨ ਦਾ ਨਸ਼ਾ ਕਰਦੇ ਹੋਏ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਮਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਜਦੋਂ ਏ. ਐੱਸ. ਆਈ. ਸਰਬਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ ਤਾਂ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਜਸਵੀਰ ਸਿੰਘ ਉਰਫ਼ ਧੋਨੀ ਨੂੰ ਪਿੰਡ ਪੱਲਾ ਮੇਘਾ ਦੇ ਸ਼ਮਸ਼ਾਨਘਾਟ ਦੇ ਨੇੜੇ ਤੋਂ ਗ੍ਰਿਫ਼ਤਾਰ ਕੀਤਾ, ਜਿਸ ਕੋਲੋਂ 155 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਫੜ੍ਹੇ ਗਏ ਮੁਲਜ਼ਮ ਤੋਂ ਪੁੱਛਗਿੱਛ ਅਤੇ ਜਾਂਚ ਕਰਨ ਉਪਰੰਤ ਪੰਜਾਬ ਸਿੰਘ ਪੁੱਤਰ ਮਹਿੰਦਰ ਨੂੰ ਇਸ ਮੁਕੱਦਮੇ ’ਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਜਸਵੀਰ ਸਿੰਘ ਉਰਫ਼ ਧੋਨੀ ਅਤੇ ਪੰਜਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ।
ਥਾਣਾ ਆਰਿਫਕੇ ਦੀ ਪੁਲਸ ਨੇ ਇੰਸਪੈਕਟਰ ਬਲਰਾਜ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਹੈਰੋਇਨ ਦਾ ਨਸ਼ਾ ਕਰਦੇ ਹੋਏ 2 ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੇ ਪੁੱਛਗਿੱਛ ਕਰਨ ’ਤੇ ਪੁਲਸ ਨੂੰ ਆਪਣਾ ਨਾਂ ਬੋਹੜ ਸਿੰਘ ਅਤੇ ਗੁਰਭੇਜ ਸਿੰਘ ਦੱਸਿਆ ਜਿਨ੍ਹਾਂ ਕੋਲੋਂ ਤਲਾਸ਼ੀ ਲੈਣ ’ਤੇ 02.37 ਗ੍ਰਾਮ ਹੈਰੋਇਨ, ਇਕ ਲਾਈਟਰ, ਸਿਲਵਰ ਦਾ ਪੇਪਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਉੱਥੇ ਹੀ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਏ. ਐੱਸ. ਆਈ. ਦਰਸ਼ਨ ਸਿੰਘ ਦੀ ਅਗਵਾਈ ਹੇਠ ਸ਼ੱਕ ਦੇ ਆਧਾਰ ’ਤੇ ਸੰਦੀਪ ਉਰਫ ਸੰਨੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਸਮੇਤ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਆਰਿਫ ਕੇ, ਥਾਣਾ ਮੱਖੂ ਅਤੇ ਥਾਣਾ ਮੱਲਾਂਵਾਲਾ ’ਚ ਮਾਮਲੇ ਦਰਜ ਕੀਤੇ ਗਏ ਹਨ।
ਪੰਜਾਬ : ਥਾਣੇ ਅੰਦਰ ਦੋਸ਼ੀ ਨੇ ਕੀਤੀ ਖ਼ੁਦਕੁਸ਼ੀ, ਗੁੱਸੇ 'ਚ ਆਏ ਪਰਿਵਾਰ ਨੇ ਕਰ 'ਤਾ ਹੰਗਾਮਾ
NEXT STORY