ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਇੱਥੇ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਸਦਰ ਫਿਰੋਜ਼ਪੁਰ, ਥਾਣਾ ਘੱਲ ਖੁਰਦ ਅਤੇ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਸੰਜੂ ਪੁੱਤਰ ਕਿਸ਼ਨ ਲਾਲ ਵਾਸੀ ਵਾਰਡ ਨੰਬਰ 3 ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 3.96 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਦੂਜੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਗੁਪਤ ਸੂਚਨਾ ਮਿਲਣ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਲਵਪ੍ਰੀਤ ਪੁੱਤਰ ਬਿਕਰਮ ਵਾਸੀ ਬਠਿੰਡਾ ਨੂੰ ਕਾਨਵੈਂਟ ਸਕੂਲ ਫਿਰੋਜ਼ਪੁਰ ਨੇੜੇ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਘੱਲ ਖੁਰਦ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ। ਜਦੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਪੁੱਛ-ਗਿੱਛ ਕੀਤੀ ਗਈ ਤਾਂ ਉਸ ਨੇ ਪੁਲਸ ਨੂੰ ਆਪਣਾ ਨਾਂ ਗੁਰਚਰਨ ਸਿੰਘ ਉਰਫ਼ ਰਾਜੂ ਦੱਸਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 5.10 ਗ੍ਰਾਮ ਹੈਰੋਇਨ ਬਰਾਮਦ ਹੋਈ।
ਥਾਣਾ ਤਲਵੰਡੀ ਭਾਈ ਦੇ ਏ. ਐੱਸ. ਆਈ. ਸੁਦੇਸ਼ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਪੁੱਤਰ ਗੁਰਮੇਲ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅਜੇ ਵੀ ਕਰਮਿੱਤੀ ਗੇਟ ਕੋਲ ਖੜ੍ਹਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਦੇ ਨਾਮਜ਼ਦ ਮੁਲਜ਼ਮ ਨੂੰ ਫੜ੍ਹ ਲਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਵੱਲੋਂ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਿਤ ਥਾਣਿਆਂ ’ਚ ਕੇਸ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
PM ਮੋਦੀ ਪਹੁੰਚੇ ਗੁਰਦਾਸਪੁਰ, ਹੜ੍ਹ ਪ੍ਰਭਾਵਿਤ ਖ਼ੇਤਰਾਂ ਦਾ ਕਰਨਗੇ ਦੌਰਾ
NEXT STORY