ਜਲਾਲਾਬਾਦ (ਬੰਟੀ ਦਹੂਜਾ) : ਅਰਨੀਵਾਲਾ ਪੁਲਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 3 ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਨਵਾਂ ਸਲੇਮਸ਼ਾਹ ਨੇੜੇ ਗਸ਼ਤ ਦੌਰਾਨ ਸੰਦੀਪ ਸਿੰਘ ਪੁੱਤਰ ਜੀਤ ਸਿੰਘ ਵਾਸੀ ਲਾਧੂਕਾ, ਮਿਰਜਾ ਪੁੱਤਰ ਬਾਸ ਖਾਨ ਅਤੇ ਜੋਗਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀਆਨ ਰਾਜਸਥਾਨ ਨੂੰ ਝਾੜੀਆਂ 'ਚ ਬੈਠ ਕੇ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ। ਮੌਕੇ ਤੋਂ 1 ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਸੜਿਆ ਨੋਟ ਬਰਾਮਦ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪੁਰਾਣੀ ਕਾਟਨ ਫੈਕਟਰੀ ਪਾਸ ਪੁੱਜੀ ਤਾਂ ਸੜਕ ਕਿਨਾਰੇ ਬੈਠਾ ਇੱਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ। ਪੁਲਿਸ ਨੇ ਜਗਦੀਸ਼ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਲੱਖੇ ਕੇ ਉਤਾੜ ਨੂੰ ਕਾਬੂ ਕਰਕੇ ਉਸ ਕੋਲੋਂ 1 ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਸੜਿਆ ਹੋਇਆ ਨੋਟ ਬਰਾਮਦ ਕੀਤਾ ਹੈ। ਫੜੇ ਗਏ ਵਿਅਕਤੀਆਂ ਤੇ ਧਾਰਾ 27/61/85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
NEXT STORY