ਰਾਜਾਸਾਂਸੀ,(ਰਾਜਵਿੰਦਰ/ਨਿਰਵੈਲ)- ਥਾਣਾ ਰਾਜਾਸਾਂਸੀ ਦੀ ਪੁਲਸ ਵੱਲੋਂ ਗੈਰ-ਕਾਨੂੰਨੀ ਹੋ ਰਹੀ ਮਾਈਨਿੰਗ ਦਾ ਪਰਦਾਫਾਸ਼ ਕਰ ਕੇ ਵੱਡੀ ਕਰਵਾਈ ਕਰਨ ਦਾ ਸਮਾਚਾਰ ਪ੍ਰਾਪਤ ਹੋਇਆਂ ਹੈ। ਇਸ ਸਬੰਧੀ ਸਬ-ਇੰਸਪੈਕਟਰ ਜਸਵਿੰਦਰ ਸਿੰਘ ਥਾਣਾ ਮੁਖੀ ਰਾਜਾਸਾਂਸੀ ਨੇ ਦੱਸਿਆ ਕਿ ਜ਼ਿਲ੍ਹਾ ਮੁਖੀ ਧਰੁਵ ਦਹੀਆਂ ਦੇ ਦਿਸ਼ਾ-ਨਿਰਦੇਸ਼ ਅਤੇ ਗੁਰਪ੍ਰਤਾਪ ਸਿੰਘ ਸਹੋਤਾ ਡੀ. ਐੱਸ. ਪੀ. ਅਟਾਰੀ ਦੀ ਅਗਵਾਈ ’ਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਜੀਰੋ ਟੋਂਲਰੈਂਸ ਦੀ ਨੀਤੀ ਸਹਿਤ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਚਲਾਈ ਮੁਹਿੰਮ ਤਹਿਤ ਗੁਪਤ ਸੂਚਨਾ ਮਿਲਣ ’ਤੇ ਥਾਣਾ ਰਾਜਾਸਾਂਸੀ ਦੀ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਗੁਰਦੁਆਰਾ ਮੋਰਚਾ ਸਾਹਿਬ ਨਜ਼ਦੀਕ ਨਾਕਬੰਦੀ ਦੌਰਾਨ ਬਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਪ੍ਰੀਤਮ ਸਿੰਘ ਵਾਸੀ ਮਿਆਦੀਆਂ ਕਲਾਂ, ਲਵਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਧਰਮਕੋਟ, ਦਿਲਜੀਤ ਸਿੰਘ ਪੁੱਤਰ ਸਤਿਨਾਮ ਸਿੰਘ ਵਾਸੀ ਮਿਆਦੀਆਂ ਖੁਰਦ, ਕਰਮਜੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਮਿਆਦੀਆਂ ਖੁਰਦ, ਜਸਵਿੰਦਰ ਸਿੰਘ ਪੁੱਤਰ ਬੀਰ ਸਿੰਘ ਵਾਸੀ ਅਵਾਣ, ਅੰਗਰੇਜ਼ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਿਆਦੀਆਂ ਕਲਾਂ, ਸੁਰਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਮਿਆਦੀਆਂ ਕਲਾਂ, ਧਰਮ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਿਆਦੀਆਂ ਕਲਾਂ ਨੂੰ ਸਮੇਤ ਅੱਠ ਟਰੈਕਟਰ ਟਰਾਲੀਆਂ ਅਤੇ ਚਾਲੀ ਸੈਂਕਡ਼ੇ ਰੇਤ ਕਾਬੂ ਕਰ ਕੇ ਉਕਤ ਦੋਸ਼ੀਆਂ ਖਿਲਾਫ ਥਾਣਾ ਰਾਜਾਸਾਂਸੀ ਵਿਖੇ 379.21 ਮਾਈਨਿੰਗ ਮਿਨਰਲ ਐਕਟ ਅਧੀਨ ਮਕੱਦਮਾਂ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਹੋਰ ਗੁਪਤ ਰੇਤ ਦੀਆਂ ਖੱਡਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 200 ਤੋਂ ਪਾਰ, 6,867 ਪਾਜ਼ੇਟਿਵ
NEXT STORY