ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ’ਚ ‘ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਤਰਸੇਮ ਸ਼ਰਮਾ ਐੱਸ. ਐੱਚ. ਓ. ਥਾਣਾ ਸਦਰ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪਾਮਾਰੀ ਕਰਦੇ ਵਿਕਾਸਦੀਪ ਉਰਫ਼ ਕਾਸ਼ੀ ਅਤੇ ਸਾਜਨ ਉਰਫ਼ ਜੋਬਨ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੇ ਮੁਲਜ਼ਮ ਗੁਰਭੇਜ ਸਿੰਘ ਉਰਫ਼ ਜੁਗਰਾਜ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਮੱਲਾਂਵਾਲਾ ਵਿਖੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ "ਚ ਵੱਡਾ ਹਾਦਸਾ, ਭੈਣ-ਭਰਾ ਦੀ ਇਕੱਠਿਆਂ ਮੌਤ
NEXT STORY