ਗੁਰੂਹਰਸਹਾਏ (ਸਿਕਰੀ) : ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋਕੇ ਬਹਿਰਾਮ ਪੁਲਸ ਦੇ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ।
ਇਸ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਸ਼ੱਕ ਦੀ ਬਿਨਾਅ ’ਤੇ ਇਕ ਵਿਅਕਤੀ ਜਸਵਿੰਦਰ ਸਿੰਘ ਉਰਫ਼ ਸਲਿੰਦਰ ਉਰਫ਼ ਬਾਈ ਪੁੱਤਰ ਜੱਗਾ ਵਾਸੀ ਝੋਕ ਟਹਿਲ ਸਿੰਘ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਲੈਣ ਤੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਭਗਵੰਤ ਮਾਨ ਤੇ 'ਆਪ' ਦੀ ਕਿਰਕਿਰੀ ਤੋਂ ਧਿਆਨ ਭਟਕਾਉਣ ਲਈ ਕਰਵਾਈ ਗਈ ਪਠਾਣਮਾਜਰਾ ਦੀ ਗ੍ਰਿਫ਼ਤਾਰੀ: ਰੰਧਾਵਾ
NEXT STORY