ਬਮਿਆਲ(ਗੋਰਾਇਆ)- ਸਰਹੱਦੀ ਖੇਤਰ ਦੇ ਇਲਾਕੇ ਅੰਦਰ ਪਾਕਿਸਤਾਨ ਵੱਲੋਂ ਵਾਰ-ਵਾਰ ਡਰੋਨ ਦੀ ਮਦਦ ਨਾਲ ਹੈਰੋਇਨ ਅਤੇ ਹੋਰ ਕਈ ਗੈਰ ਕਾਨੂੰਨੀ ਪਦਾਰਥ ਸੁੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਸਰਹੱਦ ਤੇ ਤਾਇਨਾਤ ਫੋਰਸਾਂ ਵੱਲੋਂ ਇਹਨਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਂਦਾ ਹੈ ਪਰ ਫਿਰ ਵੀ ਕਈ ਵਾਰ ਇਹ ਡਰੋਨ ਗੈਰ ਕਾਨੂੰਨੀ ਵਸਤੂਆਂ ਤੇ ਨਸ਼ੀਲੇ ਪਦਾਰਥ ਸੁੱਟਣ ਵਿੱਚ ਕਾਮਯਾਬ ਹੋ ਜਾਂਦਾ ਹੈ। ਇਸੇ ਤਹਿਤ ਹੀ ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਅੰਦਰੋਂ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਨੌਜਵਾਨ ਨੂੰ 42 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਇਸ ਮਾਮਲੇ ਵਿੱਚ ਪੁਲਸ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਲਿਆਉਣ ਵਾਲੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ ਵਿੱਚੋਂ 42 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਕਾਰਵਾਈ ਸੀ. ਆਈ. ਏ. ਸਟਾਫ਼ ਪਠਾਨਕੋਟ ਵੱਲੋਂ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਕੁਮਾਰ ਉਰਫ਼ ਕਾਲੀ ਵਾਸੀ ਪੁਰਾਣਾ ਤਾਰਾਗੜ੍ਹ ਵਜੋਂ ਹੋਈ ਹੈ। ਦਰਅਸਲ ਬੀਤੇ ਸ਼ਨੀਵਾਰ ਸੀ.ਆਈ.ਏ ਦੀ ਟੀਮ ਪਠਾਨਕੋਟ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ। ਇਸੇ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੁਝ ਦਿਨ ਪਹਿਲਾਂ ਤਾਰਾਗੜ੍ਹ ਇਲਾਕੇ ਦੇ ਇੱਕ ਨੌਜਵਾਨ ਵੱਲੋਂ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਮੰਗਵਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਅਗਲੇ 5 ਦਿਨਾਂ ਦਾ ਹਾਲ
ਪੁੱਛਗਿੱਛ ਤੋਂ ਬਾਅਦ ਮੁਲਜ਼ਮ ਨੇ ਦੱਸਿਆ ਕਿ ਉਸ ਨੇ ਕੁਝ ਦਿਨ ਪਹਿਲਾਂ ਡਰੋਨ ਰਾਹੀਂ ਸਰਹੱਦ ਪਾਰ ਤੋਂ ਹੈਰੋਇਨ ਮੰਗਵਾਈ ਸੀ ਪਰ ਡਰੋਨ ਖਰਾਬ ਹੋਣ ਕਾਰਨ ਵਾਪਸ ਨਹੀਂ ਜਾ ਸਕਿਆ, ਜੋ ਕਿ ਸਰਹੱਦੀ ਖੇਤਰ ਦੇ ਇਲਾਕੇ ਦੇ ਸ਼੍ਰੀਨਗਰਮਾ ਦੀ ਇੱਕ ਡਰੇਨ ਵਿੱਚ ਛੁਪਿਆ ਹੋਇਆ ਸੀ। ਜਦੋਂ ਕਿ ਸੀ. ਆਈ. ਏ. ਟੀਮ ਨੇ ਮੁਲਜ਼ਮਾਂ ਨੂੰ ਲੈ ਕੇ ਉਸ ਦੀ ਨਿਸ਼ਾਨਦੇਹੀ ’ਤੇ ਡਰੇਨ ਵਿੱਚੋਂ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ, ਉਸ ਦੇ ਕਬਜ਼ੇ ਵਿੱਚੋਂ 42 ਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਪੁਲਸ ਵੱਲੋਂ ਇਸ ਨੂੰ ਗ੍ਰਿਫਤਾਰ ਕਰਕੇ ਇਸ ਵਿਰੁੱਧ ਵੱਖ-ਵੱਖ ਧਾਰਵਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੈਰਿਜ਼/ਫੰਕਸ਼ਨ ’ਤੇ 'ਸ਼ਰਾਬ' ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਚੱਲਦੀ ਬਾਈਕ 'ਤੇ ਨਵੀਂ ਵਿਆਹੀ ਕੁੜੀ ਨੂੰ ਪਿਆ ਦੌਰਾ, ਪਤੀ ਨੂੰ ਪਤਾ ਹੀ ਨਾ ਲੱਗਾ
NEXT STORY