ਨਿਹਾਲ ਸਿੰਘ ਵਾਲਾ (ਬਾਵਾ) - ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਦੇਸੀ ਪਿਸਤੌਲ 315 ਬੋਰ (ਦੇਸੀ ਕੱਟਾ) ਦੋ ਕਾਰਤੂਸ ਜਿੰਦਾ 515 ਬੋਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਪੂਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਘੂਵਿੰਦਰ ਪ੍ਰਸਾਦ ਨੇ ਗਸ਼ਤ ਦੌਰਾਨ ਪਤੋ ਹੀਰਾ ਸਿੰਘ ਸ਼ਮਸ਼ਾਨਘਾਟ ਕੋਲ ਇਕ ਵਿਅਕਤੀ ਨੂੰ 315 ਬੋਰ ਦੇਸੀ ਕੱਟਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਕਥਿਤ ਦੋਸ਼ੀ ਦੀ ਪਹਿਚਾਣ ਜਸਕਰਨ ਸਿੰਘ ਉਰਫ ਕਰਨ ਪੁੱਤਰ ਹਰਪ੍ਰੀਤ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਜੋਂ ਹੋਈ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਆਪਣੇ ਪਾਸ ਇਹ ਪਿਸਤੌਲ ਮਾੜੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਰੱਖਿਆ ਹੋਇਆ ਸੀ, ਜਿਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਹੋਰ ਪੜਤਾਲ ਕੀਤੀ ਜਾਵੇਗੀ।
ਪੰਜਾਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ ! ਪਿਓ-ਪੁੱਤ 'ਤੇ ਪਲਟ ਗਈ ਗੰਨਿਆਂ ਨਾਲ ਲੱਦੀ ਟਰਾਲੀ, ਪੁੱਤ ਦੀ ਮੌਤ
NEXT STORY