ਚੰਡੀਗੜ੍ਹ,ਨਵੀਂ ਦਿੱਲੀ- ਸਿੰਘੂ ਬਾਰਡਰ ਕਤਲਕਾਂਡ 'ਚ ਪੁਲਸ ਵੱਲੋਂ ਦੋ ਹੋਰ ਨਿਹੰਗ ਸਿੰਘਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਹੁਣ ਤੱਕ ਤਰਨਤਾਰਨ ਦੇ ਲਖਵੀਰ ਸਿੰਘ ਦੇ ਕਤਲ ਮਾਮਲੇ 'ਚ ਪੁਲਸ ਵੱਲੋਂ 4 ਨਿਹੰਗ ਸਿੰਘਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਸ ਨੂੰ ਕਿਸਾਨ ਮੋਰਚੇ ਦੀ ਸਟੇਜ ਕੋਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਦੱਸ ਦੇਈਏ ਕਿ ਦਿੱਲੀ ਦੇ ਸਿੰਘੂ ਬਾਰਡਰ ’ਤੇ ਬੇਅਦਬੀ ਕਰਨ ਵਾਲੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ। ਇਸ ਮਾਮਲੇ ਵਿਚ ਇਕ ਮੁਲਜ਼ਮ ਸਰਜੀਤ ਸਿੰਘ ਨੂੰ ਪੁਲਸ ਨੇ ਮੌਕੇ ’ਤੇ ਗ੍ਰਿਫਤਾਰ ਕਰ ਲਿਆ ਸੀ, ਜਦਕਿ ਉਸ ਦਾ ਦੂਸਰਾ ਸਾਥੀ ਬਾਬਾ ਬਾਜ਼ ਸਿੰਘ ਮਿਸਲ ਤਰਨਾ ਦਲ ਨਿਹੰਗ ਬਾਬਾ ਨਰੈਣ ਸਿੰਘ ਨੇ ਪਿੰਡ ਰਖ ਦੇਵੀਦਾਸਪੁਰਾ (ਅਮਰਕੋਟ) ਥਾਣਾ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿਚ ਆਪਣੇ ਆਪ ਨੂੰ ਸਰੰਡਰ ਕਰ ਦਿੱਤਾ ਸੀ, ਜਿਸ ਨੂੰ ਜੰਡਿਆਲਾ ਗੁਰੂ ਅਤੇ ਹਰਿਆਣਾ ਦੀ ਪੁਲਸ ਵੱਲੋਂ ਪਿੰਡ ਅਮਰਕੋਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਚੰਨੀ ਤੇ ਕੇਂਦਰ 'ਚ ਕੀ ਸੈਟਿੰਗ, ਸਾਡੀ ਸਮਝ ਤੋਂ ਬਾਹਰ : ਮਨੀਸ਼ ਸਿਸੋਦੀਆ
NEXT STORY