ਲੁਧਿਆਣਾ (ਤਰੁਣ) - ਥਾਣਾ ਕੋਤਵਾਲੀ ਦੀ ਪੁਲਸ ਨੇ ਘੰਟਾਘਰ, ਏ. ਸੀ. ਮਾਰਕੀਟ ਕੋਲੋਂ ਇਕ ਨਸ਼ਾ ਸਮੱਗਲਰ ਨੂੰ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ।
ਥਾਣਾ ਮੁਖੀ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਹੋਈ ਸੀ। ਪੁਲਸ ਨਾਕਾ ਲੱਗਾ ਦੇਖ ਕੇ ਮੁਲਜ਼ਮ ਪਿੱਛੇ ਮੁੜ ਕੇ ਭੱਜ ਲੱਗਾ, ਜਿਸ ਨੂੰ ਪੁਲਸ ਨੇ ਦਬੋਚ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਤੋਂ 500 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਮੁਲਜ਼ਮ ਹੈਰੋਇਨ ਕਿੱਥੋਂ ਖਰੀਦ ਕੇ ਲਿਆਇਆ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮਾਪਿਆਂ ਦੀ ਅਣਗਿਹਲੀ ਕਾਰਨ ਗਈ 11 ਮਹੀਨੇ ਦੀ ਬੱਚੀ ਦੀ ਜਾਨ, ਪਾਣੀ ਨਾਲ ਭਰੀ ਬਾਲਟੀ 'ਚ ਡਿੱਗੀ
ਮੁੱਢਲੀ ਜਾਂਚ ’ਚ ਪਤਾ ਲੱਗਾ ਹੈ ਕਿ ਮੁਲਜ਼ਮ ਦੀ ਉਮਰ 22 ਸਾਲ ਹੈ, ਜੋ ਪਹਿਲੀ ਵਾਰ ਹੈਰੋਇਨ ਸਮੱਗਲਿੰਗ ਦੇ ਕੰਮ ’ਚ ਸ਼ਾਮਲ ਹੈ। ਹਾਲ ਦੀ ਘੜੀ ਪੁਲਸ ਨੇ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ, ਜਿਸ ਨੂੰ ਅਦਾਲਤ ਸਾਹਮਣੇ ਪੇਸ਼ ਕਰ ਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ- ਦੁਖਦਾਈ ਖ਼ਬਰ: ਕੈਨੇਡਾ 'ਚ ਸੜਕ ਹਾਦਸੇ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
ਇਸ ਤੋਂ ਇਲਾਵਾ ਡਵੀਜ਼ਨ ਨੰ. 5 ਦੀ ਪੁਲਸ ਨੇ 25 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਸਿਮਰਨਜੀਤ ਸਿੰਘ ਉਰਫ ਬਿੱਲਾ ਨਿਵਾਸੀ ਮੁਹੱਲਾ ਗੁਰਪਾਲ ਨਗਰ ਨੂੰ ਕਾਬੂ ਕੀਤਾ ਹੈ। ਰੇਲਵੇ ਲਾਈਨਾਂ ਕੋਲ ਪੁਲਸ ਨੂੰ ਦੇਖਦੇ ਹੋਏ ਭੱਜਦੇ ਮੁਲਜ਼ਮ ਨੂੰ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ’ਤੇ ਪਹਿਲਾਂ ਵੀ ਨਸ਼ਾ ਸਮੱਗਲਿੰਗ ਦੇ ਕੇਸ ਦਰਜ ਹਨ।
ਇਹ ਵੀ ਪੜ੍ਹੋ- ਏਅਰਪੋਰਟ ਹਾਦਸਾ: ਕੇਂਦਰੀ ਮੰਤਰੀ ਦਾ ਐਲਾਨ, ਰੱਦ ਹੋਈਆਂ ਉਡਾਣਾਂ ਦੇ ਸਾਰੇ ਪੈਸੇ ਯਾਤਰੀਆਂ ਨੂੰ ਮਿਲਣਗੇ ਵਾਪਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PGI ’ਚ ਮਰੀਜ਼ਾਂ ਨੂੰ ਲੰਬੀਆਂ ਕਤਾਰਾਂ ਤੋਂ ਬਚਾਉਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
NEXT STORY