ਅੰਮ੍ਰਿਤਸਰ (ਸੰਜੀਵ)-ਅੰਮ੍ਰਿਤਸਰ ਦੇ ਸੰਘਣੀ ਆਬਾਦੀ 88 ਫੁੱਟ ਰੋਡ ’ਤੇ ਪੰਜਾਬ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ, ਜਿਸ ਦੌਰਾਨ ਪੁਲਸ ਨੇ ਪਿੱਛਾ ਕਰ ਕੇ ਦੋਵਾਂ ਗੈਂਗਸਟਰਾਂ ਨੂੰ ਦਬੋਚ ਲਿਆ। ਤੰਗ ਗਲੀਆਂ ਵਿਚ ਉਨ੍ਹਾਂ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੇ ਵਾਹਨਾਂ ਨਾਲ ਟਕਰਾ ਕੇ ਇਕ ਬਾਜ਼ਾਰ ਵਿਚ ਜਾ ਟਕਰਾਈ, ਜਿਸ ਤੋਂ ਬਾਅਦ ਦੋਵੇਂ ਗੈਂਗਸਟਾਰ ਕਾਰ ਨੂੰ ਛੱਡ ਕੇ ਉਥੋਂ ਫਰਾਰ ਹੋ ਗਏ ਪਰ ਪਿੱਛਾ ਕਰ ਰਹੀ ਪੁਲਸ ਨੇ ਕੁਝ ਹੀ ਦੂਰੀ ’ਤੇ ਜਾ ਕੇ ਉਨ੍ਹਾਂ ਨੂੰ ਦਬੋਚ ਲਿਆ।
ਇਹ ਖ਼ਬਰ ਵੀ ਪੜ੍ਹੋ : ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ
ਏ. ਸੀ. ਪੀ. ਉੱਤਰੀ ਵਰਿੰਦਰ ਸਿੰਘ ਖੋਸਾ ਦੇ ਥਾਣਾ ਸਦਰ ਇੰਚਾਰਜ ਇੰਸਪੈਕਟਰ ਮੋਹਿਤ ਕੁਮਾਰ ਦੀ ਅਗਵਾਈ ਹੇਠ ਕੀਤੀ ਇਸ ਕਾਰਵਾਈ ਦੌਰਾਨ ਕਾਬੂ ਕੀਤੇ ਗੈਂਗਸਟਰਾਂ ਕੋਲੋਂ 32 ਬੋਰ ਦਾ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਫੜੇ ਗਏ ਗੈਂਗਸਟਰ ਦੀ ਪਛਾਣ ਅਰਸ਼ਜੋਤ ਸਿੰਘ ਵਾਸੀ ਤਾਹਰਪੁਰ ਤੇ ਅਵਿਨਾਸ਼ ਕੁਮਾਰ ਵਾਸੀ ਮੁਸਤਫਾਬਾਦ ਵਜੋਂ ਹੋਈ ਹੈ।
ਕੀ ਸੀ ਮਾਮਲਾ
ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋ ਖ਼ਤਰਨਾਕ ਗੈਂਗਸਟਰ ਇਕ ਚਿੱਟੇ ਰੰਗ ਦੀ ਗੱਡੀ ’ਚ ਬਟਾਲਾ ਰੋਡ ਵੱਲ ਆ ਰਹੇ ਹਨ, ਜਿਸ ’ਤੇ ਪੁਲਸ ਨੇ ਨਾਕਾਬੰਦੀ ਕਰ ਦਿੱਤੀ ਅਤੇ ਕਾਰ ਨੂੰ ਦੇਖਦੇ ਹੀ ਰੁਕਣ ਦਾ ਇਸ਼ਾਰਾ ਕੀਤਾ। ਦੋਵੇਂ ਗੈਂਗਸਟਰ ਨਾਕਾ ਤੋੜ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਤਾਂ ਦੋਵੇਂ ਗੈਂਗਸਟਰ ਤੰਗ ਗਲੀਆਂ ’ਚ ਸੜਕ ਕਿਨਾਰੇ ਖੜ੍ਹੇ ਵਾਹਨਾਂ ਨੂੰ ਖਦੇੜ ਕੇ ਕਾਰ ਸਮੇਤ ਫ਼ਰਾਰ ਹੋ ਗਏ, ਜਦਕਿ ਪੁਲਸ ਨੇ ਪਿੱਛਾ ਕੀਤਾ। ਇਸ ਦੌਰਾਨ ਤੰਗ ਬਾਜ਼ਾਰ ਕੋਲ ਆ ਕੇ ਉਨ੍ਹਾਂ ਦੀ ਕਾਰ ਦੋ ਵਾਹਨਾਂ ਵਿਚਕਾਰ ਫਸ ਗਈ, ਜਿਸ ਤੋਂ ਬਾਅਦ ਦੋਵੇਂ ਕਾਰ ਤੋਂ ਹੇਠਾਂ ਉਤਰ ਕੇ ਪੈਦਲ ਹੀ ਫ਼ਰਾਰ ਹੋ ਗਏ। ਪੁਲਸ ਨੇ ਪਿੱਛਾ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਰੱਦ ਕੀਤਾ ਇਹ ਮੁਕੱਦਮਾ
ਅਰਸ਼ਜੋਤ ਸਿੰਘ ਖ਼ਿਲਾਫ਼ ਦਰਜ ਮਾਮਲੇ
-ਥਾਣਾ ਮੱਤੇਵਾਲ ਵਿਚ ਇਰਾਦਾ ਕਤਲ ਕੇਸ ਵਿਚ ਐੱਨ. ਡੀ. ਪੀ. ਐੱਸ. ਐਕਟ ਮਾਮਲਾ।
-ਥਾਣਾ ਆਦਮਪੁਰ ਵਿਚ ਐੱਨ .ਡੀ .ਪੀ .ਐੱਸ. ਐਕਟ ਦਾ ਮਾਮਲਾ।
-ਥਾਣਾ ਮੱਤੇਵਾਲ ਵਿਚ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦਾ ਕੇਸ ਦਰਜ।
-ਥਾਣਾ ਸੀ ਡਵੀਜ਼ਨ ਵਿਚ ਅਸਲਾ ਐਕਟ ਦਾ ਮਾਮਲਾ ਦਰਜ।
-ਥਾਣਾ ਇਸਲਾਮਾਬਾਦ ’ਚ ਹਰੀਜਨ ਐਕਟ ਦਾ ਕੇਸ ਦਰਜ ਹੈ।
ਪੁਲਸ ਬਾਰੀਕੀ ਨਾਲ ਕਰ ਰਹੀ ਹੈ ਜਾਂਚ : ਪੁਲਸ ਕਮਿਸ਼ਨਰ
ਪੁਲਸ ਕਮਿਸ਼ਨਰ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਦੋਵਾਂ ਜਾਣਕਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਸ ਇਨ੍ਹਾਂ ਦੋਵਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਇਨ੍ਹਾਂ ਵੱਲੋਂ ਕੀਤੀਆਂ ਕਈ ਹੋਰ ਵਾਰਦਾਤਾਂ ਦਾ ਵੀ ਖ਼ੁਲਾਸਾ ਹੋਵੇਗਾ। ਇਸ ਤੋਂ ਇਲਾਵਾ ਪੁਲਸ ਕਮਿਸ਼ਨਰ ਵੱਲੋਂ ਇਸ ਸਾਰੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਵਾਲੇ ਏ. ਸੀ. ਪੀ. ਨਾਰਥ ਵਰਿੰਦਰ ਸਿੰਘ, ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਕੁਮਾਰ ਅਤੇ ਹੋਰ ਟੀਮ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤਾ ਗਿਆ।
ਸੀ. ਆਈ. ਏ. ਸਟਾਫ ਨੇ ਇਕ ਕਿਲੋ ਅਫੀਮ ਸਣੇ 2 ਕੀਤੇ ਕਾਬੂ
NEXT STORY