ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀਆਂ ਦੀ ਮਦਦ ਨਾਲ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਪੁਲਸ ਨੇ ਅਮਰੀਕਾ ਆਧਾਰਿਤ ਸਮੱਗਲਰ ਭੋਲਾ ਹਵੇਲੀਆਂ, (ਰਣਜੀਤ ਚੀਤਾ ਦਾ ਭਰਾ) ਦੇ ਨਿਰਦੇਸ਼ਾਂ 'ਤੇ ਕੰਮ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਪਿਸਤੌਲ ਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਇਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਅਜਨਾਲਾ ਪੁਲਸ ਸਟੇਸ਼ਨ 'ਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਹੁਣ ਇਨ੍ਹਾਂ ਦੇ ਅਗਲੇ-ਪਿਛਲੇ ਕੁਨੈਕਸ਼ਨ ਖੰਗਾਲਣ 'ਚ ਲੱਗੀ ਹੋਈ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਧੰਦਿਆਂ 'ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ।
ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਅਸਤੀਫ਼ਾ ਦੇਣ ਤੋਂ ਬਾਅਦ ਇਸ ਸੀਨੀਅਰ ਆਗੂ ਨੇ ਫੜਿਆ ਭਾਜਪਾ ਦਾ ਪੱਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਰਿੰਡਾ ਪੁਲਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਪਤੀ-ਪਤਨੀ ਕਾਬੂ
NEXT STORY