ਲੁਧਿਆਣਾ (ਜ.ਬ.)- ਨਸ਼ਾ ਸਮੱਗਲਰਾਂ ਖਿਲਾਫ ਪੁਲਸ ਦੀ ਕਾਰਵਾਈ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਥਾਣਾ ਡਵੀਜ਼ਨ ਨੰ. 8 ਅਧੀਨ ਪੈਂਦੀ ਚੌਕੀ ਕੈਲਾਸ਼ ਨਗਰ ਦੀ ਪੁਲਸ ਨੇ ਇਕ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਹੈ, ਜੋ ਕੁਝ ਸਮਾਂ ਪਹਿਲਾਂ ਜੇਲ੍ਹ ’ਚੋਂ ਬਾਹਰ ਆਇਆ ਸੀ ਅਤੇ ਉਸ ਨੇ ਮੁੜ ਨਸ਼ਾ ਸਮੱਗਲਿੰਗ ਦਾ ਧੰਦਾ ਸ਼ੁਰੂ ਕਰ ਦਿੱਤਾ ਹੈ।
ਮੁਲਜ਼ਮ ਅੰਮ੍ਰਿਤ ਸਿੰਘ ਉਰਫ਼ ਅੰਮ੍ਰਿਤ ਵਾਸੀ ਹੈਬੋਵਾਲ ਕਲਾਂ ਹੈ। ਪੁਲਸ ਨੇ ਉਸ ਦੇ ਕਬਜ਼ੇ ’ਚੋਂ 210 ਗ੍ਰਾਮ ਹੈਰੋਇਨ, ਇਲੈਕਟ੍ਰਾਨਿਕ ਕੰਡਾ, ਚੋਰੀ ਦੀ ਐਕਟਿਵਾ ਅਤੇ 2500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ
ਜਾਣਕਾਰੀ ਦਿੰਦਿਆਂ ਏ.ਸੀ.ਪੀ. ਜਤਿਨ ਬਾਂਸਲ, ਇੰਸ. ਬਲਵਿੰਦਰ ਕੌਰ ਨੇ ਦੱਸਿਆ ਕਿ ਚੌਕੀ ਇੰਚਾਰਜ ਏ.ਐੱਸ.ਆਈ. ਸੁਖਵਿੰਦਰ ਸਿੰਘ ਆਪਣੀ ਪੁਲਸ ਪਾਰਟੀ ਨਾਲ ਨਾਕਾਬੰਦੀ ’ਤੇ ਮੌਜੂਦ ਸਨ। ਇਸ ਦੌਰਾਨ ਮੁਲਜ਼ਮ ਆਪਣੀ ਐਕਟਿਵਾ ’ਤੇ ਜਾ ਰਿਹਾ ਸੀ। ਪੁਲਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਦੋਸ਼ੀ ਆਪਣੀ ਐਕਟਿਵਾ ’ਤੇ ਭੱਜ ਗਿਆ, ਜਦੋਂ ਅੱਗੇ ਜਾ ਰਿਹਾ ਸੀ ਤਾਂ ਉਸ ਦੀ ਐਕਟਿਵਾ ਫਿਸਲ ਗਈ ਅਤੇ ਉਹ ਹੇਠਾਂ ਡਿੱਗ ਗਿਆ। ਪੁਲਸ ਨੇ ਉਸ ਨੂੰ ਫੜ ਲਿਆ। ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਪਿਛਲੇ 10 ਸਾਲਾਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਿਹਾ ਹੈ।
ਇਹ ਵੀ ਪੜ੍ਹੋ- ਯਾਤਰੀਆਂ ਨੂੰ ਮਿਲਣ ਵਾਲੀਆਂ ਕੈਟਰਿੰਗ ਸੇਵਾਵਾਂ ਦੀ ਹੋਵੇਗੀ ਵਿਆਪਕ ਜਾਂਚ, ਰੇਲਵੇ ਬੋਰਡ ਨੇ ਜਾਰੀ ਕੀਤੇ ਨਿਰਦੇਸ਼
ਮੁਲਜ਼ਮ ਖਿਲਾਫ ਪੰਜਾਬ ਦੇ ਵੱਖ-ਵੱਖ ਥਾਣਿਆਂ ’ਚ ਕੁੱਲ 9 ਕੇਸ ਦਰਜ ਹਨ। ਮੁਲਜ਼ਮ ਖਿਲਾਫ ਐੱਨ.ਡੀ.ਪੀ.ਐੱਸ. ਐਕਟ, ਅਸਲਾ ਐਕਟ, ਜੇਲ੍ਹ ’ਚ ਨਸ਼ਾ ਸਮੱਗਲਿੰਗ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨੇ ਨਸ਼ਾ ਸਪਲਾਈ ਕਰਨ ਲਈ ਐਕਟਿਵਾ ਚੋਰੀ ਕੀਤੀ ਸੀ, ਤਾਂ ਜੋ ਪੁਲਸ ਉਸ ਨੂੰ ਫੜ ਨਾ ਸਕੇ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 1 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਰਾਤ ਦੇ ਹਨੇਰੇ 'ਚ ਭੁਲੇਖੇ ਨਾਲ ਖਾ ਲਈ ਜ਼ਹਿਰੀਲੀ ਚੀਜ਼, ਖੇਤਾਂ 'ਚ ਨੌਜਵਾਨ ਦੀ ਹੋਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯਾਤਰੀਆਂ ਦੀਆਂ ਸ਼ਿਕਾਇਤਾਂ 'ਤੇ ਰੇਲ ਮੰਡਲ ਦੀ ਸਖ਼ਤ ਕਾਰਵਾਈ, ਅਨਬਰਾਂਡਿਡ ਪਾਣੀ ਦੀਆਂ ਬੋਤਲਾਂ ਕੀਤੀਆਂ ਜ਼ਬਤ
NEXT STORY