ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਐੱਸ.ਏ.ਐੱਸ. ਨਗਰ ਪੁਲਸ ਨੇ ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਣੇ ਨੂੰ ਪਿੰਡ ਲੇਹਲੀ ਨੇੜੇ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਇਕ .32 ਕੈਲੀਬਰ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ਼ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਸ ਟੀਮ ਨੇ ਇਕ ਪਲੈਟਿਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਚਲਾ ਰਿਹਾ ਸੀ। ਉਸ ਦਾ ਅਪਰਾਧਿਕ ਪਿਛੋਕੜ ਹੈ ਤੇ ਉਸ ਵਿਰੁੱਧ ਚੋਰੀ ਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਉਸ ਦਾ ਗਿਰੋਹ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਤੇ ਹਾਲ ਹੀ ’ਚ ਇਸ ਗਿਰੋਹ ਵੱਲੋਂ ਪੰਜਾਬ ਤੇ ਹਰਿਆਣਾ ’ਚ ਲੁੱਟਾਂ/ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ- ਅਮਰੀਕੀ ਸਰਕਾਰ ਨੇ ਦਿਖਾਈ ਸਖ਼ਤੀ ; ਪਾਰਕਾਂ-ਸ਼ਾਪਿੰਗ ਮਾਲਾਂ 'ਚ ਘੁੰਮ ਰਹੇ ਲੋਕਾਂ ਨੂੰ ਫੜ ਕੇ ਕੀਤਾ ਜਾ ਰਿਹੈ Deport
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਸੱਤੀ ਆਪਣੇ ਤਿੰਨ ਹੋਰ ਸਾਥੀਆਂ ਨਾਲ 3 ਤੇ 10 ਨਵੰਬਰ ਨੂੰ ਹਾਈਵੇਅ ’ਤੇ ਦੇਰ ਰਾਤ ਹੋਈਆਂ ਦੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ’ਚ ਵੀ ਸ਼ਾਮਲ ਸੀ, ਜਿਸ ’ਚ ਸਬ-ਡਵੀਜ਼ਨ ਡੇਰਾਬੱਸੀ ਦੇ ਲਾਲੜੂ ਇਲਾਕੇ ’ਚ ਬੰਦੂਕ ਦੀ ਨੋਕ ’ਤੇ ਨਕਦੀ, ਮੋਬਾਈਲ ਅਤੇ ਸੋਨੇ ਦੇ ਗਹਿਣੇ ਲੁੱਟੇ ਗਏ ਸਨ।
ਐੱਸ.ਏ.ਐੱਸ. ਨਗਰ ਦੇ ਐੱਸ.ਐੱਸ.ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਲੁੱਟ-ਖੋਹ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਸੱਤੀ ਦੀ ਅਗਵਾਈ ਵਾਲੇ ਇਸ ਲੁਟੇਰਾ ਗਿਰੋਹ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ, ਜੋ ਹਾਲ ਹੀ ’ਚ ਲਾਲੜੂ ਵਿਖੇ ਦੇਰ ਰਾਤ ਵਾਪਰੀਆਂ ਘਟਨਾਵਾਂ ਤੋਂ ਜੁਟਾਏ ਗਏ ਸਬੂਤਾਂ ਤੇ ਤੱਥਾਂ ਨਾਲ ਮੇਲ ਖਾਂਦੀ ਸੀ।
ਡੀ. ਐੱਸ. ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਤਕਨੀਕੀ ਸਾਧਨਾਂ ਦਾ ਸੁਚੱਜਾ ਇਸਤੇਮਾਲ ਕਰਦਿਆਂ ਪਿੰਡ ਲੇਹਲੀ ਨੇੜੇ ਸੱਤੀ ਦੀ ਮੌਜੂਦਗੀ ਨੂੰ ਟ੍ਰੇਸ ਕਰ ਲਿਆ ਗਿਆ। ਜਦੋਂ ਪੁਲਸ ਟੀਮਾਂ ਮੋਟਰਸਾਈਕਲ ’ਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਦੇ ਸੱਤੀ ਦਾ ਪਿੱਛਾ ਕਰ ਰਹੀਆਂ ਸਨ ਤਾਂ ਉਸ ਨੇ ਪੁਲਸ ਟੀਮ ’ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਦੀ ਗੱਡੀ ’ਤੇ ਤਿੰਨ ਗੋਲੀਆਂ ਲੱਗੀਆਂ ਤੇ ਪੁਲਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਸੱਤੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ।
ਇਹ ਵੀ ਪੜ੍ਹੋ- ਅਨੋਖਾ ਮਾਮਲਾ ; ਕੈਨੇਡਾ ਭੇਜਣ ਲਈ ਕੁੜੀ ਨੂੰ ਇੰਗਲੈਂਡ ਤੋਂ ਬੁਲਾਇਆ ਵਾਪਸ, ਫ਼ਿਰ ਮਾਰ ਲਈ 15 ਲੱਖ ਦੀ ਠੱਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਪੀਕਰ ਕੁਲਤਾਰ ਸਿੰਘ ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ
NEXT STORY