ਲੁਧਿਆਣਾ (ਗੌਤਮ) : ਟਰੇਨ ਦੇ ਰਸਤੇ ਪੰਜਾਬ ’ਚ ਅਫੀਮ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਥਾਣਾ ਜੀ. ਆਰ. ਪੀ. ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਤੋਂ 2 ਕਿਲੋ 750 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਮੁਲਜ਼ਮ ਖਿਲਾਫ਼ ਨਸ਼ਾ ਸਮੱਗਲਿੰਗ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਝਾਰਖੰਡ ਦੇ ਰਹਿਣ ਵਾਲੇ ਸੁਰਜੀਤ ਕੁਮਾਰ ਪਾਸਵਾਨ ਦੇ ਰੂਪ ’ਚ ਕੀਤੀ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਹੈ।
ਇਹ ਵੀ ਪੜ੍ਹੋ : ਜਲੰਧਰ : ਗੱਤਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ
ਡੀ. ਐੱਸ. ਪੀ. ਬਲਰਾਮ ਰਾਣਾ ਨੇ ਦੱਸਿਆ ਕਿ ਸਬ-ਇੰਸਪੈਕਟਰ ਜੀਵਨ ਸਿੰਘ ਦੀ ਟੀਮ ਪਲੇਟਫਾਰਮ ਨੰਬਰ-1 ’ਤੇ ਲਾਡੋਵਾਲ ਸਾਈਡ ਵਲੋਂ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮੁਲਜ਼ਮ ਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਅਫੀਮ ਬਰਾਮਦ ਹੋਈ। ਸ਼ੁਰੂਆਤੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਸੂਰਤ ’ਚ ਕੱਪੜੇ ਦੀ ਦੁਕਾਨ ’ਤੇ ਲੇਬਰ ਕਰਦਾ ਸੀ। ਪਿਛਲੇ ਕਾਫੀ ਸਮੇਂ ਤੋਂ ਪੰਜਾਬ ’ਚ ਥੋੜ੍ਹੀ-ਥੋੜ੍ਹੀ ਮਾਤਰਾ ’ਚ ਅਫੀਮ ਸਪਲਾਈ ਕਰ ਰਿਹਾ ਸੀ।
ਇਹ ਵੀ ਪੜ੍ਹੋ : ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ 'ਚ ਹੋਇਆ ਖੁਲਾਸਾ
ਉਸ ਨੇ ਜ਼ਿਆਦਾ ਪੈਸਾ ਕਮਾਉਣ ਦੇ ਲਾਲਚ ’ਚ ਵੱਡੀ ਮਾਤਰਾ ’ਚ ਅਫੀਮ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਮੁਲਜ਼ਮ ਨਾਲ ਉਸ ਦੇ ਸੰਪਰਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਪੰਜਾਬ ਦੇ ਕਿਹੜੇ-ਕਿਹੜੇ ਸਥਾਨਾਂ ’ਤੇ ਅਫੀਮ ਦੀ ਸਪਲਾਈ ਕਰਦਾ ਸੀ। ਮੁਲਜ਼ਮ ਨੇ ਦੱਸਿਆ ਕਿ ਉਹ ਝਾਰਖੰਡ ਤੋਂ ਸਸਤੇ ਭਾਅ ’ਤੇ ਖਰੀਦ ਕਰ ਕੇ ਮਹਿੰਗੇ ਭਾਅ ’ਤੇ ਸਪਲਾਈ ਕਰਦਾ ਸੀ। ਪੁਲਸ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ।
ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੁਸਾਈਡ ਨੋਟ 'ਚ ਹੋਇਆ ਖੁਲਾਸਾ
NEXT STORY