ਲੁਧਿਆਣਾ (ਬੇਰੀ) : ਨਸ਼ਾ ਤਸਕਰੀ ਦੇ ਕੇਸ ’ਚ ਪਿਛਲੇ 4 ਸਾਲ ਤੋਂ ਭਗੌੜੇ ਚੱਲ ਰਹੇ ਮੁਲਜ਼ਮ ਨੂੰ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਸ ਨੇ ਕਾਬੂ ਕੀਤਾ ਹੈ। ਫੜ੍ਹਿਆ ਗਿਆ ਮੁਲਜ਼ਮ ਪਿੰਡ ਫੁੱਲਾਂਵਾਲ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਉਰਫ਼ ਗੁਰੀ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਇੰਚਾਰਜ ਇੰਸ. ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਖ਼ਿਲਾਫ਼ ਸਾਲ 2019 ’ਚ ਥਾਣਾ ਸਦਰ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਮੁਲਜ਼ਮ ਅਦਾਲਤ ਤੋਂ ਜ਼ਮਾਨਤ ਲੈ ਕੇ ਫ਼ਰਾਰ ਹੋ ਗਿਆ ਸੀ, ਜਿਸ ਨੂੰ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਸੀ। ਪੁਲਸ ਉਸ ਨੂੰ ਲੱਭ ਰਹੀ ਸੀ। ਉਨ੍ਹਾਂ ਦੀ ਟੀਮ ਨੂੰ ਮੁਲਜ਼ਮ ਸਬੰਧੀ ਸੂਚਨਾ ਮਿਲੀ ਤਾਂ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ 4 ਕੇਸ ਦਰਜ ਹਨ, ਜਿਸ ਵਿਚ 3 ਕੇਸ ਨਸ਼ਾ ਤਸਕਰੀ ਦੇ ਦਰਜ ਹਨ।
ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ
NEXT STORY