ਜ਼ੀਰਾ (ਗੁਰਮੇਲ ਸੇਖਵਾਂ) : ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਹੈਰੋਇਨ ਦਾ ਨਸ਼ਾ ਕਰ ਰਹੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕੋਲੋਂ ਹੈਰੋਇਨ ਵਾਲੀ ਸਿਲਵਰ ਦੀ ਪੰਨੀ, ਪਾਈਪ ਬਣਾਇਆ ਇਕ ਨੋਟ ਅਤੇ ਇੱਕ ਲਾਈਟਰ ਬਰਾਮਦ ਹੋਇਆ ਹੈ।
ਇਹ ਜਾਣਕਾਰੀ ਦਿੰਦੇ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਜਦ ਉਨ੍ਹਾ ਦੀ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ਬਹਿਕ ਗੁੱਜਰਾਂ ਏਰੀਆ ਦੀ ਦਾਣਾ ਮੰਡੀ ਕੋਲ ਪਹੁੰਚੀ ਤਾਂ ਉਨ੍ਹਾਂ ਉੱਥੇ ਇੱਕ ਵਿਅਕਤੀ ਨੂੰ ਨਸ਼ਾ ਕਰਦੇ ਦੇਖਿਆ, ਜਿਸਨੂੰ ਕਾਬੂ ਕਰਕੇ ਪੁਲਸ ਨੇ ਉਸ ਕੋਲੋਂ ਹੈਰੋਇਨ ਵਾਲੀ ਪੰਨੀ, ਲਾਈਟਰ ਅਤੇ ਪਾਈਪਨੁਮਾ 10 ਰੁਪਏ ਦਾ ਨੋਟ ਬਰਾਮਦ ਕੀਤੀ। ਉਨ੍ਹਾ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਮ ਗੁਰਵਿੰਦਰ ਸਿੰਘ ਉਰਫ਼ ਜੱਗਾ ਪੁੱਤਰ ਟਹਿਲ ਸਿੰਘ ਦੱਸਿਆ, ਜਿਸਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬੀਆਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY