Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    12:26:21 PM

  • terrible accident occurred in the early morning

    ਪੰਜਾਬ: ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਸਕੂਲ...

  • indian student in us

    ਅਮਰੀਕਾ : ਖੱਡ 'ਚ ਡਿੱਗੀ ਮਿਨੀਵੈਨ, ਭਾਰਤੀ...

  • har ki pauri phone call police

    ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਕੀਤੇ ਕਾਬੂ

PUNJAB News Punjabi(ਪੰਜਾਬ)

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਕੀਤੇ ਕਾਬੂ

  • Edited By Harpreet Singh,
  • Updated: 24 Mar, 2024 04:58 AM
Sangrur-Barnala
police arrested masterminds of poisonous liquor case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ ਦਰਅਸਲ ਮਿਥੇਨੌਲ ਸੀ, ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ।

ਏ.ਡੀ.ਜੀ.ਪੀ. ਢਿੱਲੋਂ, ਐੱਸ.ਐੱਸ.ਪੀ. ਸੰਗਰੂਰ-ਕਮ-ਐੱਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐੱਫ.ਆਈ.ਆਰਜ਼ ਦਰਜ ਕਰ ਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ।

ਇਹ ਵੀ ਪੜ੍ਹੋ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਣੋ ਕੌਣ ਸੰਭਾਲੇਗਾ ਦਿੱਲੀ ਦੀ ਕਮਾਨ (ਵੀਡੀਓ)

 

ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ।

ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸ ਨੇ ਲੁਧਿਆਣਾ ਤੋ ਮੰਗਵਾਈ ਸੀ।

ਉਨ੍ਹਾਂ ਦੱਸਿਆ ਕਿ ਇਹ ਮਾਸਟਰਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐੱਫ.ਆਈ.ਆਰਜ਼. ਵਿੱਚ ਜੋੜ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ।

ਇਹ ਵੀ ਪੜ੍ਹੋ- ਜ਼ਹਿਰੀਲੀ ਸ਼ਰਾਬ ਮਾਮਲੇ 'ਚ ਵੱਡੀ ਕਾਰਵਾਈ, ਜਾਂਚ ਤੋਂ ਬਾਅਦ SSP ਨੇ SHO ਤੇ ASI ਨੂੰ ਕੀਤਾ ਸਸਪੈਂਡ (ਵੀਡੀਓ)

 

ਏਡੀਜੀਪੀ ਨੇ ਕਿਹਾ ਕਿ ਪੁਲਸ ਨੇ ਤਿੰਨੋਂ ਐੱਫ.ਆਈ.ਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐੱਸ.ਆਈ.ਟੀ. ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਗੁਰਲਾਲ ਅਤੇ ਮਨੀ ਘਰ 'ਚ ਹੀ ਸ਼ਰਾਬ ਤਿਆਰ ਕਰਦੇ ਸਨ। ਇਨ੍ਹਾਂ ਦੋਸ਼ੀਆਂ ਨੇ ਇਹ ਸ਼ਰਾਬ ਘੱਟ ਰੇਟ 'ਤੇ ਹੀ ਵੇਚ ਦਿੱਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੁੱਖ ਦੋਸ਼ੀਆਂ ਸਣੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। 

ਉਨ੍ਹਾਂ ਸੰਗਰੂਰ ਪੁਲਸ ਦੀ ਵੀ ਤਾਰੀਫ਼ ਕਰਦਿਆਂ ਕਿਹਾ ਕਿ ਪੁਲਸ ਨੇ ਬਹੁਤ ਹੀ ਜ਼ਿੰਮੇਦਾਰੀ ਨਾਲ ਆਪਣਾ ਫਰਜ਼ ਨਿਭਾਇਆ ਹੈ ਤੇ ਅਧਿਕਾਰੀਆਂ ਨੇ ਲਾਗਲੇ ਪਿੰਡਾਂ 'ਚ ਘਰ-ਘਰ ਜਾ ਕੇ ਤਫ਼ਤੀਸ਼ ਕੀਤੀ ਹੈ ਕਿ ਕਿਸੇ ਹੋਰ 'ਚ ਕਿਸੇ ਤਰ੍ਹਾਂ ਦੇ ਲੱਛਣ ਤਾਂ ਨਹੀਂ ਦਿਖ ਰਹੇ, ਤੇ ਜਿਨ੍ਹਾਂ 'ਚ ਲੱਛਣ ਦਿਖਾਈ ਦੇ ਰਹੇ ਸਨ ਤਾਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Poisonous Liquor
  • Liquor
  • Deaths
  • Police
  • Sangrur
  • Arrest
  • Mastermind
  • ਜ਼ਹਿਰੀਲੀ ਸ਼ਰਾਬ
  • ਪੁਲਸ
  • ਸੰਗਰੂਰ
  • ਮੌਤਾਂ

ਭਾਜਪਾ ਪੰਜਾਬ ’ਚ ਲੋਕ ਸਭਾ ਚੋਣਾਂ ਜਿੱਤਣ ਦਾ ਸੁਪਨਾ ਨਾ ਵੇਖੇ : ਭਗਵੰਤ ਮਾਨ

NEXT STORY

Stories You May Like

  • major operation by anti narcotics task force in ludhiana
    ਲੁਧਿਆਣਾ 'ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਤੇ 'ਆਈਸ' ਸਣੇ ਨੌਜਵਾਨ ਕਾਬੂ
  • major operation in batala
    ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ ਵਰਤੋਂ ਦਾ ਸ਼ੱਕ
  • army operation
    35 ਅੱਤਵਾਦੀ ਕੀਤੇ ਢੇਰ, ਚੋਟੀ ਦੇ 3 ਕਮਾਂਡਰ ਗ੍ਰਿਫ਼ਤਾਰ! ਪਾਕਿਸਤਾਨੀ ਫੌਜ ਦੀ ਵੱਡੀ ਕਾਰਵਾਈ
  • cbi  s big operation in punjab  corruption exposed  3 accused arrested
    CBI ਦੀ ਪੰਜਾਬ 'ਚ ਵੱਡੀ ਕਾਰਵਾਈ! ਭ੍ਰਿਸ਼ਟਾਚਾਰ ਦਾ ਪਰਦਾਫ਼ਾਸ਼, 3 ਮੁਲਜ਼ਮ ਕੀਤੇ ਗ੍ਰਿਫ਼ਤਾਰ
  • liquor recovered  smuggler arrested  moga police
    ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ, 3 ਕਾਬੂ
  • suvendu adhikari  pa case accused arrested
    ਸ਼ੁਭੇਂਦੂ ਅਧਿਕਾਰੀ ਦੇ PA ਕਤਲ ਮਾਮਲੇ 'ਚ ਵੱਡੀ ਕਾਰਵਾਈ, ਤਿੰਨ ਮੁਲਜ਼ਮ UP ਤੋਂ ਗ੍ਰਿਫ਼ਤਾਰ
  • major action against   stubble burning   in dinanagar and kalanaur
    ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ ਅੱਗ ਲਾਉਣ ਵਾਲਿਆਂ 'ਤੇ ਮਾਮਲੇ ਦਰਜ
  • delhi police arrest
    Boxer ਵਿਕਾਸ ਡਾਗਰ ਦੇ ਕਤਲ ਮਾਮਲੇ 'ਚ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਫ਼ਰਾਰ ਮੁਲਜ਼ਮ ਨੂੰ ਕੀਤਾ ਕਾਬੂ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
Trending
Ek Nazar
5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab big news regarding employees salaries
      ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ...
    • suicide case
      ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਾਮਲਾ ਦਰਜ
    • major accident on goraya phillaur national highway
      ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
    • yellow alert of   heat wave   for 4 days
      ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ...
    • unidentified persons open fire at akali leader s tile showroom
      ਰਈਆ ’ਚ ਵੱਡੀ ਵਾਰਦਾਤ : ਅਕਾਲੀ ਆਗੂ ਦੇ ਟਾਇਲ ਸ਼ੋਅਰੂਮ ’ਤੇ ਅਣਪਛਾਤਿਆਂ ਵੱਲੋਂ...
    • big relief to lakhs of neet ug students
      NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA...
    • heat wave continues to wreak havoc in punjab big warning for next 6 days
      ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ...
    • corporation has changed the design of the fencing
      ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
    • shots fired at dhalla jeweller shop
      ਅੰਮ੍ਰਿਤਸਰ: ਢੱਲਾ ਜਿਊਲਰ ਦੀ ਦੁਕਾਨ ’ਤੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ
    • major action taken against akali leader of halka dakha
      ਹਲਕਾ ਦਾਖਾ ਦੇ ਅਕਾਲੀ ਆਗੂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ, ਇਸ ਮਾਮਲੇ 'ਚ ਹੋਈ FIR
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +