ਜਲੰਧਰ (ਸੁਧੀਰ)– ‘ਜਿਹੜਾ ਧੱਕੇ ਚੜ੍ਹ ਗਿਆ ਯਾਰਾਂ ਦੇ, ਪੰਜਾਬ ਪੁਲਸ ਸਰਦਾਰਾਂ ਦੇ’ ਤੁਸੀਂ ਇਹ ਗਾਣਾ ਤਾਂ ਜ਼ਰੂਰ ਸੁਣਿਆ ਹੋਵੇਗਾ। ਇਹ ਗਾਣਾ ਅੱਜਕਲ ਕਮਿਸ਼ਨਰੇਟ ਪੁਲਸ ’ਤੇ ਬਿਲਕੁਲ ਫਿੱਟ ਬੈਠ ਰਿਹਾ ਹੈ। ਕਮਿਸ਼ਨਰੇਟ ਪੁਲਸ ਨੇ ਪਿਛਲੇ ਦਿਨੀਂ ਇਕ ਕੁੜੀ ਤੋਂ ਮੋਬਾਈਲ ਖੋਹਣ ਅਤੇ ਉਸ ਨੂੰ ਮੋਟਰਸਾਈਕਲ ਸਮੇਤ ਕਾਫੀ ਦੂਰ ਤਕ ਘੜੀਸ ਕੇ ਲਿਜਾਣ ਵਾਲੇ ਤਿੰਨਾਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਏ.ਡੀ.ਸੀ.ਪੀ. ਸਿਟੀ-2 ਆਦਿੱਤਿਆ ਕੁਮਾਰ ਨੇ ਦੱਸਿਆ ਕਿ ਫੜੇ ਗਏ ਲੁਟੇਰਿਆਂ ਤੋਂ ਪੁਲਸ ਨੇ ਵਾਰਦਾਤ ਦੌਰਾਨ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਲਕਸ਼ਮੀ ਵਾਸੀ ਗਾਰਡਨ ਕਾਲੋਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਅਤੇ ਉਸ ਦੀ ਭੈਣ ਨਿੱਜੀ ਕੰਮ ਤੋਂ ਪਰਤ ਰਹੀਆਂ ਸਨ। ਜਦੋਂ ਉਹ ਘਰ ਦੇ ਅੰਦਰ ਜਾ ਰਹੀ ਸੀ ਤਾਂ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਉਸ ਦੇ ਸਾਹਮਣੇ ਮੋਟਰਸਾਈਕਲ ਰੋਕਿਆ ਅਤੇ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਘਰੋਂ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਨਿਕਲੇ ਮੁੰਡੇ-ਕੁੜੀ ਨੂੰ ਨਿਗਲ਼ ਗਿਆ 'ਕਾਲ਼', ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ
ਸੀ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਲਕਸ਼ਮੀ ਨੇ ਮੋਟਰਸਾਈਕਲ ਦੇ ਪਿੱਛੇ ਬੈਠੇ ਇਕ ਲੁਟੇਰੇ ਨੂੰ ਫੜ ਲਿਆ। ਇੰਨੇ 'ਚ ਲੁਟੇਰਿਆਂ ਨੇ ਮੋਟਰਸਾਈਕਲ ਭਜਾ ਲਿਆ ਪਰ ਮੋਟਰਸਾਈਕਲ ਸਵਾਰ ਲੁਟੇਰੇ ਉਸ ਨੂੰ ਕਾਫੀ ਦੂਰ ਤਕ ਘੜੀਸਦੇ ਲੈ ਗਏ, ਜਿਸ ਦੌਰਾਨ ਉਸ ਨੂੰ ਕਾਫੀ ਸੱਟਾਂ ਲੱਗੀਆਂ। ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ। ਪੁਲਸ ਨੇ ਪੀੜਤ ਧਿਰ ਦੇ ਬਿਆਨਾਂ ’ਤੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਅਤੇ ਪਵਨਪ੍ਰੀਤ ਸਿੰਘ ਉਰਫ ਬਾਗਾ ਵਾਸੀ ਲਤੀਫਪੁਰਾ, ਗਗਨਦੀਪ ਸਿੰਘ ਉਰਫ ਗਗਨ ਵਾਸੀ ਏਕਤਾ ਵਿਹਾਰ ਅਰਬਨ ਅਸਟੇਟ ਫੇਜ਼-2 ਅਤੇ ਲਵਪ੍ਰੀਤ ਸਿੰਘ ਉਰਫ ਲਵ ਵਾਸੀ ਅਰਬਨ ਅਸਟੇਟ ਫੇਜ਼-2 ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ। ਗਗਨਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ 3 ਮਾਮਲੇ ਪੈਂਡਿੰਗ ਹਨ, ਜਦਕਿ ਪਵਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਦਾ ਅਜੇ ਤਕ ਕੋਈ ਅਪਰਾਧਕਿ ਰਿਕਾਰਡ ਨਹੀਂ ਹੈ। ਪੁਲਸ ਫੜੇ ਗਏ ਲੁਟੇਰਿਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਹੋ ਗਈ ਮੌਤ, ਦੂਜੇ ਨੇ ਵੀ ਇਲਾਜ ਦੌਰਾਨ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ’ਚ ਨਿਹੰਗਾਂ ਨੇ ਕੀਤਾ ਹਮਲਾ, ਪੁਲਸ ਨੇ 5 ਨੂੰ ਹਿਰਾਸਤ 'ਚ ਲਿਆ
NEXT STORY