ਅੰਮ੍ਰਿਤਸਰ (ਸੰਜੀਵ)- ਸਰਹੱਦ ਪਾਰੋਂ ਆਈ ਸਾਢੇ 4 ਕਿਲੋ ਹੈਰੋਇਨ ਸਮੇਤ ਸਮੱਗਲਰ ਹਰਪ੍ਰੀਤ ਸਿੰਘ ਲਵ ਨੂੰ ਥਾਣਾ ਲੋਪੋਕੇ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 31 ਕਰੋੜ ਦੱਸੀ ਜਾ ਰਹੀ ਹੈ। ਇਹ ਖੁਲਾਸਾ ਐੱਸ.ਪੀ. ਜਾਂਚ ਹਰਿੰਦਰ ਸਿੰਘ ਗਿੱਲ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਪੁਲਸ ਨੂੰ ਇਨਪੁਟ ਮਿਲੀ ਸੀ ਕਿ ਹਰਪ੍ਰੀਤ ਦੇ ਸਰਹੱਦ ਪਾਰ ਪਾਕਿਸਤਾਨ ’ਚ ਬੈਠੇ ਸਮੱਗਲਰਾਂ ਨਾਲ ਸਬੰਧ ਹਨ ਅਤੇ ਉਹ ਉਥੋਂ ਹੈਰੋਇਨ ਲਿਆ ਕੇ ਪੰਜਾਬ ’ਚ ਸਪਲਾਈ ਕਰ ਰਿਹਾ ਹੈ, ਜਿਸ ਦੇ ਆਧਾਰ ’ਤੇ ਇਕ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਨੇ ਆਪਣੇ ਹੀ ਤਾਏ ਦਾ ਉਜਾੜ'ਤਾ ਘਰ, ਹਾਕੀਆਂ ਮਾਰ-ਮਾਰ...
ਫਿਲਹਾਲ ਪੁਲਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਉਸ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਉਸ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਵੱਲੋਂ ਨਸ਼ੀਲੇ ਪਦਾਰਥ ਵੇਚ ਕੇ ਬਣਾਈ ਗਈ ਜਾਇਦਾਦ ਦੀ ਵੀ ਪਛਾਣ ਕੀਤੀ ਜਾ ਰਹੀ ਹੈ। ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਨੇ ਆਪਣੇ ਹੀ ਤਾਏ ਦਾ ਉਜਾੜ'ਤਾ ਘਰ, ਹਾਕੀਆਂ ਮਾਰ-ਮਾਰ...
NEXT STORY