ਲੁਧਿਆਣਾ (ਜ.ਬ.)- ਸ਼ਿਮਲਾਪੁਰੀ ਇਲਾਕੇ ’ਚ ਘਰੋਂ ਨਕਦੀ ਅਤੇ ਗਹਿਣੇ ਲੈ ਕੇ ਭੱਜਣ ਵਾਲੀ ਔਰਤ ਨੂੰ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਕਾਬੂ ਕਰ ਕੇ ਜੇਲ੍ਹ ਭੇਜ ਦਿੱਤਾ ਹੈ, ਜਦਕਿ ਉਸ ਦੇ ਨਾਲ ਭੱਜਣ ਵਾਲਾ ਉਸ ਦਾ ਆਸ਼ਿਕ ਫਿਲਹਾਲ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਜ਼ਿਕਰਯੋਗ ਹੈ ਕਿ ਪੁਲਸ ਨੇ ਸੰਦੀਪ ਸਿੰਘ ਦੇ ਬਿਆਨ ’ਤੇ ਔਰਤ ਜਸਪ੍ਰੀਤ ਕੌਰ ਤੇ ਉਸ ਦੇ ਸਾਥੀ ਮਨੀ ਖਿਲਾਫ ਕੇਸ ਦਰਜ ਕੀਤਾ ਸੀ। ਸੰਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ ਜਸਪ੍ਰੀਤ ਨਾਲ ਉਸ ਦਾ ਵਿਆਹ ਕਰੀਬ 12 ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦਾ 11 ਸਾਲ ਦਾ ਇਕ ਬੇਟਾ ਹੈ। ਉਸ ਦੀ ਪਤਨੀ 6 ਅਪ੍ਰੈਲ ਨੂੰ ਬਿਨਾਂ ਦੱਸੇ ਹੀ ਘਰੋਂ ਚਲੀ ਗਈ ਸੀ। ਜਦੋਂ ਉਸ ਨੇ ਕੈਮਰੇ ਚੈੱਕ ਕੀਤੇ ਤਾਂ ਦੇਖਿਆ ਕਿ ਘਰ ’ਚ ਪਈ ਕਰੀਬ 2 ਲੱਖ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਗਾਇਬ ਸਨ। ਫੁਟੇਜ ਤੋਂ ਪਤਾ ਲੱਗਾ ਕਿ ਉਹ ਆਪਣੇ ਸਾਥੀ ਮਨੀ ਨਾਲ ਕਾਰ ’ਚ ਬੈਠ ਕੇ ਚਲੀ ਗਈ ਹੈ।
ਇਹ ਵੀ ਪੜ੍ਹੋ- ਮਾਪਿਆਂ ਨੂੰ ਚਿੱਠੀ ਲਿਖ ਘਰੋਂ ਗਾਇਬ ਹੋਈ ਚੌਥੀ 'ਚ ਪੜ੍ਹਦੀ ਬੱਚੀ, ਲਿਖਿਆ- ''ਜਿੱਥੇ ਵੀ ਰਹਾਂਗੀ, ਖੁਸ਼ ਰਹਾਂਗੀ...''
ਪੁਲਸ ਨੇ ਦੱਸਿਆ ਕਿ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਮੁਲਜ਼ਮਾਂ ਨੇ ਕਾਰ ਦੀ ਨੰਬਰ ਪਲੇਟ ਵੀ ਫਰਜ਼ੀ ਲਗਾਈ ਹੋਈ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਉਹ ਸ਼ਹਿਰ ਦੇ ਇਕ ਹੋਟਲ ’ਚ ਰੁਕੇ ਹੋਏ ਸਨ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਔਰਤ ਨੇ ਭੱਜਣ ਤੋਂ ਬਾਅਦ ਉਕਤ ਮੁਲਜ਼ਮ ਮਨੀ ਨਾਲ ਵਿਆਹ ਰਚਾ ਲਿਆ ਹੈ।
ਇੰਸ. ਜਸਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਮਨੀ ਨੂੰ ਲੈ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੀ ਕਾਰ ਦੀ ਨੰਬਰ ਪਲੇਟ, ਚੋਰੀ ਕੀਤੀ ਗਈ ਨਕਦੀ ਅਤੇ ਗਹਿਣਿਆਂ ਸਬੰਧੀ ਪਤਾ ਲੱਗ ਸਕੇਗਾ। ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੋਰ ਸਬੂਤ ਮਿਲਣ ਤੋਂ ਬਾਅਦ ਹੀ ਮਾਮਲੇ ਦੀਆਂ ਧਾਰਾਵਾਂ ’ਚ ਵਾਧਾ ਕੀਤਾ ਜਾਵੇਗਾ। ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਣਖ ਦੀ ਖ਼ਾਤਰ ਮਾਪਿਆਂ ਨੇ ਕਰ'ਤਾ ਵੱਡਾ ਕਾਰਾ, ਆਪਣੀ ਹੀ ਵਿਆਹੁਤਾ ਧੀ ਨੂੰ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰੀ ਨੌਕਰੀ ਦਿਵਾਉਣ ਦੇ ਬਹਾਨੇ ਠੱਗੇ ਲੱਖਾਂ ਰੁਪਏ, ਪਤੀ-ਪਤਨੀ ਸਣੇ ਇੱਕ ਹੋਰ ਖ਼ਿਲਾਫ਼ ਮਾਮਲਾ ਦਰਜ
NEXT STORY