ਮੋਗਾ (ਕਸ਼ਿਸ਼/ਆਜ਼ਾਦ)- ਮੈਡੀਕਲ ਸਟੋਰ ’ਤੇ ਬੈਠੇ ਨੌਜਵਾਨ ’ਤੇ ਜਾਨਲੇਵਾ ਹਮਲਾ ਕਰਨ ਅਤੇ ਨਕਦੀ ਲੁੱਟਣ ਦੇ ਮਾਮਲੇ ’ਚ ਮੋਗਾ ਪੁਲਸ ਨੇ 4 ਲੋਕਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਜਾਣਕਾਰੀ ਮੁਤਾਬਿਕ ਰਾਜੇਸ਼ ਕੁਮਾਰ ਪੁੱਤਰ ਸ਼ਿਵ ਰਾਮ ਵਾਸੀ ਧਰਮ ਸਿੰਘ ਨਗਰ ਗੋਧੇਵਾਲਾ ਥਾਣਾ ਸਿਟੀ ਮੋਗਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਦੋਸਤ ਸ਼ਮਸ਼ੇਰ ਖ਼ਾਨ ਦਾ ਮੈਡੀਕਲ ਸਟੋਰ ਪਿੰਡ ਦੁਨੇਕੇ ਜ਼ਿਲ੍ਹਾ ਮੋਗਾ ਵਿਖੇ ਹੈ। ਰਾਜੇਸ਼ ਨੇ ਦੱਸਿਆ ਕਿ ਸ਼ਮਸ਼ੇਰ ਉਸ ਨੂੰ ਆਪਣੇ ਮੈਡੀਕਲ ਸਟੋਰ ’ਤੇ ਬਿਠਾ ਕੇ ਕਿਸੇ ਕੰਮ ਲਈ ਗਿਆ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ 4 ਵਿਅਕਤੀ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਅਤੇ ਹੱਥਾਂ ਵਿਚ ਮਾਰੂ ਹਥਿਆਰ ਸਨ, ਨੇ ਦੁਕਾਨ ਦੇ ਅੰਦਰ ਦਾਖਲ ਹੋ ਕੇ ਮਾਰ ਦੇਣ ਦੀ ਨੀਅਤ ਨਾਲ ਅਤੇ ਲੁੱਟ-ਖੋਹ ਦੀ ਨੀਅਤ ਨਾਲ ਉਸ ’ਤੇ ਹਮਲਾ ਕੀਤਾ।
ਇਹ ਵੀ ਪੜ੍ਹੋ- ਦੇਖ ਲਓ ਅਨਾੜੀ ਚੋਰ ਦਾ ਹਾਲ ; ਚੋਰੀ ਕਰਨ ਮਗਰੋਂ ਪਤੰਦਰ ਉੱਥੇ ਹੀ ਭੁੱਲ ਆਇਆ ਆਪਣਾ ਆਧਾਰ ਕਾਰਡ
ਸ਼ਿਕਾਇਤਕਰਤਾ ਨੇ ਦੱਸਿਆ ਕਿ ਹਮਲਾਵਰਾਂ ਨੇ ਆਪਣੇ-ਆਪਣੇ ਹਥਿਆਰਾਂ ਨਾਲ ਉਸ ਦੇ ਸਿਰ ਅਤੇ ਖੱਬੀ ਬਾਂਹ, ਸੱਜੇ ਗੁੱਟ ਤੇ ਸੱਜੇ ਮੋਢੇ ’ਤੇ ਸੱਟਾਂ ਮਾਰੀਆਂ, ਜਿਸ ਨਾਲ ਉਹ ਬੇਹੋਸ਼ ਹੋ ਕੇ ਥੱਲੇ ਡਿੱਗ ਗਿਆ। ਮੁਲਜ਼ਮ ਦੁਕਾਨ ਦੇ ਗਲੇ ’ਚੋਂ 6,000 ਰੁਪਏ ਅਤੇ ਉਸ ਦਾ ਮੋਬਾਈਲ ਫੋਨ ਲੁੱਟ ਕੇ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਉਸ ਦੇ ਦੋਸਤ ਸ਼ਮਸ਼ੇਰ ਖਾਨ ਨੇ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ।
ਇਸ ਸਬੰਧ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ.ਆਈ. ਲਵਜੀਤ ਸਿੰਘ, ਡੀ.ਐੱਸ.ਪੀ. ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਅਤੇ ਮੁਲਜ਼ਮਾਂ ਨੂੰ ਫੜਣ ਲਈ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਸ਼ੁਰੂ ਕੀਤੀ ਗਈ।
ਉਨ੍ਹਾਂ ਕਿਹਾ ਕਿ ਜਦ ਪੁਲਸ ਪਾਰਟੀ ਜੀਰਾ ਰੋਡ ’ਤੇ ਮੌਜੂਦ ਸੀ ਤਾਂ ਉਕਤ ਮਾਮਲੇ ਵਿਚ ਸ਼ਾਮਲ ਜਸਪ੍ਰੀਤ ਸਿੰਘ ਉਰਫ਼ ਜੱਸ ਨਿਵਾਸੀ ਪਿੰਡ ਲੰਢੇਕੇ, ਰਣਜੋਤ ਸਿੰਘ ਉਰਫ ਅਕਾਸ਼ ਉਰਫ਼ ਭੋਲਾ ਨਿਵਾਸੀ ਪਿੰਡ ਲੰਢੇਕੇ, ਜੋ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਉਨ੍ਹਾਂ ਦੇ ਮੂੰਹ ਢਕੇ ਹੋਏ ਸਨ, ਨੂੰ ਪੁਲਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਲੁਹਾਰਾ ਚੌਂਕ ਵੱਲ ਭੱਜ ਗਏ। ਪੁਲਸ ਪਾਰਟੀ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ ਤਾਂ ਉਹ ਘਬਰਾ ਕੇ ਡਿੱਗ ਗਏ ਅਤੇ ਉਨ੍ਹਾਂ ਨੂੰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ- ਇੰਨੀ ਗੂੜ੍ਹੀ ਦੋਸਤੀ ਨੂੰ ਖ਼ੌਰੇ ਕੀਹਦੀ ਲੱਗ ਗਈ ਨਜ਼ਰ ; ਜ਼ਾਲਮਾਂ ਨੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਆਪਣਾ ਜਿਗਰੀ ਯਾਰ
ਪੁਲਸ ਪਾਰਟੀ ਨੇ ਦੋਹਾਂ ਨੂੰ ਦਬੋਚ ਲਿਆ ਅਤੇ ਪੁੱਛਗਿੱਛ ਕਰਨ ’ਤੇ ਉਨ੍ਹਾਂ ਦੱਸਿਆ ਕਿ ਮੈਡੀਕਲ ਸਟੋਰ ’ਤੇ ਹੋਈ ਘਟਨਾ ਨੂੰ ਅੰਜਾਮ ਦੇਣ ਦੇ ਲਈ ਸਾਡੇ ਨਾਲ ਵਿਜੇ ਕੁਮਾਰ ਉਰਫ ਕੇਲਾ ਨਿਵਾਸੀ ਲੰਢੇਕੇ ਅਤੇ ਸੁਖਦੇਵ ਸਿੰਘ ਉਰਫ ਸਕੈਬੀ ਨਿਵਾਸੀ ਪਿੰਡ ਦੁਸਾਂਝ ਵੀ ਸਨ। ਅਸੀਂ ਮਿਲ ਕੇ ਉਕਤ ਘਟਨਾ ਨੂੰ ਅੰਜਾਮ ਦਿੱਤਾ।
ਉਨ੍ਹਾਂ ਇਹ ਵੀ ਕਿਹਾ ਕਿ ਉਕਤ ਘਟਨਾ ਨੂੰ ਅਸੀਂ ਵਿਜੇ ਕੁਮਾਰ ਅਰੋੜਾ ਉਰਫ਼ ਵਿੱਕੀ ਨਿਵਾਸੀ ਕੈਂਪ ਭੀਮ ਨਗਰ ਮੋਗਾ ਦੇ ਕਹਿਣ ’ਤੇ ਕੀਤਾ। ਪੁਲਸ ਨੇ ਉਕਤ ਮਾਮਲੇ ਵਿਚ ਵਿਜੇ ਕੁਮਾਰ ਉਰਫ ਕੇਲਾ, ਸੁਖਦੇਵ ਸਿੰਘ ਸਕੈਬੀ ਅਤੇ ਵਿਜੈ ਕੁਮਾਰ ਉਰਫ ਵਿੱਕੀ ਨੂੰ ਨਾਮਜ਼ਦ ਕਰ ਕੇ ਵਿਜੇ ਕੁਮਾਰ ਉਰਫ ਕੇਲਾ ਅਤੇ ਸੁਖਦੇਵ ਸਿੰਘ ਉਰਫ਼ ਸਕੈਬੀ ਨੂੰ ਵੀ ਕਾਬੂ ਕਰ ਲਿਆ ਹੈ।
ਪੁਲਸ ਵੱਲੋਂ ਉਕਤ ਮਾਮਲੇ ਵਿਚ ਮੁਲਜ਼ਮਾਂ ਤੋਂ ਤੇਜ਼ਧਾਰ ਹਥਿਆਰ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਰਾਂ ਕਥਿਤ ਮੁਲਜ਼ਮਾਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਸੀ.ਆਈ.ਏ. ਇੰਚਾਰਜ ਦਲਜੀਤ ਸਿੰਘ ਅਤੇ ਥਾਣਾ ਸਿਟੀ ਮੋਗਾ ਦੇ ਇੰਚਾਰਜ ਗੁਰਤੇਜ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਵੀ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਸਪਤਾਲ 'ਚ ਮਾਂ ਤੇ ਨਵਜੰਮੇ ਬੱਚੇ ਦੀ ਹੋ ਗਈ ਮੌਤ, ਪੁਲਸ ਨੇ ਡਾਕਟਰ ਖ਼ਿਲਾਫ਼ ਦਰਜ ਕੀਤੀ FIR
NEXT STORY