ਬਰਨਾਲਾ- ਬੀਤੇ ਦਿਨ ਬਰਨਾਲਾ ਤੋਂ ਇਕ ਬਹੁਤ ਹੀ ਖ਼ੌਫ਼ਨਾਕ ਵੀਡੀਓ ਸਾਹਮਣੇ ਆਈ ਸੀ, ਜਿਸ 'ਚ 2 ਬਾਈਕਸਵਾਰ ਲੁਟੇਰੇ ਕਾਲਜ ਤੋਂ ਵਾਪਸ ਆ ਰਹੀ ਇਕ ਕੁੜੀ ਨੂੰ ਲੁੱਟ ਦੀ ਕੋਸ਼ਿਸ਼ ਦੌਰਾਨ ਉਸ ਦਾ ਬੈਗ ਖੋਹਦਿਆਂ ਮੋਟਰਸਾਈਕਲ ਦੇ ਨਾਲ ਹੀ ਕਈ ਮੀਟਰ ਦੂਰ ਤੱਕ ਘੜੀਸ ਕੇ ਲੈ ਗਏ। ਇਸ ਕਾਰਨ ਕੁੜੀ ਮੂੰਹ ਭਾਰ ਡਿੱਗ ਗਈ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।

ਇਸ ਘਟਨਾ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖ਼ੂਬ ਤੇਜ਼ੀ ਨਾਲ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੁਲਸ ਨੇ ਉਨ੍ਹਾਂ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਨੂੰ ਟ੍ਰੇਸ ਕਰ ਕੇ ਜਦੋਂ ਪੁਲਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਹ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਹੋਏ ਤੇਜ਼ ਰਫ਼ਤਾਰ ਨਾਲ ਬਾਈਕ ਚਲਾਉਣ ਲੱਗ ਪਏ, ਪਰ ਉਹ ਬੇਕਾਬੂ ਹੋ ਕੇ ਡਿੱਗ ਗਏ, ਜਿਸ ਪਿੱਛੋਂ ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ- ਮੁਲਜ਼ਮਾਂ ਨੂੰ ਫੜਨ ਗਈ ਪੁਲਸ ਟੀਮ ਨੂੰ ਪਿੰਡ ਵਾਲਿਆਂ ਨੇ ਪਾ ਲਿਆ ਘੇਰਾ, ਜਾਨ ਬਚਾਉਣ ਲਈ ਮੁਲਾਜ਼ਮਾਂ ਜੋ ਕੀਤਾ...
ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਡੀ.ਐੱਸ.ਪੀ. ਸਤਵੀਰ ਸਿੰਘ ਨੇ ਦੱਸਿਆ ਕਿ ਪੀੜਤਾਲ ਅਰਸ਼ਦੀਪ ਕੌਰ ਪੁੱਤਰੀ ਗੁਲਾਬ ਸਿੰਘ ਵਾਸੀ ਹਰੀਗੜ੍ਹ, ਐੱਲ.ਬੀ.ਐੱਸ. ਕਾਲਜ 'ਚ ਪੜ੍ਹਦੀ ਹੈ। 4 ਅਕਤੂਬਰ ਨੂੰ ਜਦੋਂ ਉਹ ਕਾਲਜ ਤੋਂ ਬੱਸ ਸਟੈਂਡ ਵੱਲ ਜਾ ਰਹੀ ਸੀ ਤਾਂ ਬਾਜ਼ਾਰ 'ਚ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅਰਸ਼ਦੀਪ ਦਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਆਪਣਾ ਬੈਗ ਨਹੀਂ ਛੱਡਿਆ, ਜਿਸ ਕਾਰਨ ਉਹ ਵੀ ਮੋਟਰਸਾਈਕਲ ਦੇ ਨਾਲ ਕਈ ਮੀਟਰ ਤੱਕ ਘੜੀਸੀ ਗਈ। ਇਸ ਮਗਰੋਂ ਦੋਵੇਂ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਹਾਲਾਤ 'ਚ ਕੁੜੀ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ।

ਪੁਲਸ ਨੇ ਇਸ ਮਾਮਲੇ 'ਚ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਨੂੰ ਸੰਜੀਦਗੀ ਨਾਲ ਲੈਂਦੇ ਹੋਏ ਪੁਲਸ ਨੇ ਤੇਜ਼ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ, ਥਾਣਾ ਸਿਟੀ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਤੇ ਚੌਂਕੀ ਇੰਚਾਰਜ ਚਰਨਜੀਤ ਸਿੰਘ ਦੀ ਟੀਮ ਬਣਾ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਤੋਂ ਵਾਰਦਾਤ ਦੌਰਾਨ ਵਰਤੀ ਗਈ ਬਾਈਕ ਵੀ ਬਰਾਮਦ ਕਰ ਲਈ ਗਈ ਹੈ। ਪੁਲਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਹੋ ਸਕਦਾ ਹੈ ਇਸ ਦੌਰਾਨ ਕਈ ਹੋਰ ਪਰਤਾਂ ਵੀ ਖੁੱਲ੍ਹ ਕੇ ਸਾਹਮਣੇ ਆ ਜਾਣ।
ਇਹ ਵੀ ਪੜ੍ਹੋ- Exit Poll ; ਹਰਿਆਣਾ 'ਚ ਮੁੜ ਖਿੜੇਗਾ 'ਕਮਲ' ਜਾਂ 10 ਸਾਲ ਬਾਅਦ ਚੱਲੇਗਾ ਕਾਂਗਰਸ ਦਾ 'ਪੰਜਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁਲਜ਼ਮਾਂ ਨੂੰ ਫੜਨ ਗਈ ਪੁਲਸ ਟੀਮ ਨੂੰ ਪਿੰਡ ਵਾਲਿਆਂ ਨੇ ਪਾ ਲਿਆ ਘੇਰਾ, ਜਾਨ ਬਚਾਉਣ ਲਈ ਮੁਲਾਜ਼ਮਾਂ ਜੋ ਕੀਤਾ...
NEXT STORY