ਜਲੰਧਰ (ਕੁੰਦਨ, ਪੰਕਜ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰਾਂ ਦੇ ਦੁਆਲੇ ਨਾਕਾਬੰਦੀ ਨੂੰ ਹੋਰ ਮਜ਼ਬੂਤ ਕਰਦੇ ਹੋਏ ਦੋ ਨੂੰ 60 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਜਲੰਧਰ ਇੰਚਾਰਜ ਸੁਰਿੰਦਰ ਸਿੰਘ ਅਤੇ ਏ. ਸੀ. ਪੀ. ਪਰਮਜੀਤ ਸਿੰਘ ਨੇ ਦੱਸਿਆ ਕਿ ਜਲੰਧਰ ਦੇ ਕੋਟ ਕਲਾਂ ਰੋਡ 'ਤੇ ਸਥਿਤ ਪਟਵਾਰੀ ਢਾਬੇ ਦੇ ਨਜ਼ਦੀਕ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਬਲਦੇਵ ਸਿੰਘ ਪੁੱਤਰ ਬਗੀਚਾ ਸਿੰਘ, ਵਾਸੀ ਪਿੰਡ ਕੋਟ ਮੁਹੰਮਦ, ਥਾਣਾ ਧਰਮਕੋਟ, ਮੋਗਾ, ਜੋ ਕਿ ਮੌਜੂਦਾ ਸਮੇਂ ਫਰੈਂਡਜ਼ ਕਲੋਨੀ, ਵਾੜੀ ਹੈਬੋਵਾਲ, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਉਸ ਨੇ ਦੱਸਿਆ ਕਿ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ 'ਚੋਂ 40 ਕਿਲੋ ਭੁੱਕੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਬਲਦੇਵ ਸਿੰਘ ਨੇ ਨਸ਼ੇ ਦੇ ਕਾਰੋਬਾਰ ਵਿੱਚ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਦਾ ਖ਼ੁਲਾਸਾ ਕੀਤਾ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਟੀਮ ਨੇ ਅਗਲੇਰੀ ਕਾਰਵਾਈ ਕਰਦਿਆਂ ਅੰਗਰੇਜ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਕੋਟ ਮੁਹੰਮਦ, ਥਾਣਾ ਧਰਮਕੋਟ, ਮੋਗਾ ਅਤੇ ਮੌਜੂਦਾ ਸਮੇਂ ਫਰੈਂਡਜ਼ ਕਲੋਨੀ, ਵਾੜੀ ਹੈਬੋਵਾਲ, ਲੁਧਿਆਣਾ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਅੰਗਰੇਜ ਸਿੰਘ ਕੋਲੋਂ 20 ਕਿਲੋ ਭੁੱਕੀ ਬਰਾਮਦ ਹੋਈ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੰਮ ਦਾ ਕਹਿ ਕੇ ਘਰੋਂ ਬਾਹਰ ਗਿਆ ਸੀ ਪੁੱਤ, ਅਗਲੇ ਦਿਨ ਨਹਿਰ ਕੋਲ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ, ਸ਼ਰੇਆਮ ਚੱਲੇ ਤੇਜ਼ਧਾਰ ਹਥਿਆਰ
NEXT STORY