ਫਿਰੋਜ਼ਪੁਰ (ਕੁਮਾਰ)-ਫਿਰੋਜ਼ਪੁਰ ਦੇ ਥਾਣਾ ਮੱਲਾ ਵਾਲਾ ਅਤੇ ਫਿਰੋਜ਼ਪੁਰ ਸ਼ਹਿਰ ਦੀ ਪੁਲਸ ਨੇ 1 ਕਿਲੋ 870 ਗ੍ਰਾਮ ਹੈਰੋਇਨ ਸਮੇਤ 2 ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੇ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਤੋਂ ਅੱਗੇ ਦੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਸੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੱਲਾ ਵਾਲਾ ਦੇ ਐੱਸ.ਐੱਚ.ਓ. ਜਸਵਿੰਦਰ ਸਿੰਘ ਅਤੇ ਏ.ਐੱਸ.ਆਈ. ਲਖਵਿੰਦਰ ਸਿੰਘ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਸਤੀ ਬਿਸ਼ਨ ਸਿੰਘ ਵਾਲੀ ਕਥਿਤ ਰੂਪ 'ਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਆਪਣੇ ਕਾਲੇ ਰੰਗ ਦੇ ਮੋਟਰਸਾਈਕਲ 'ਤੇ ਬੈਠ ਕੇ ਕੋਹਾਲਾ ਰੋਡ ਦੇ ਏਰੀਏ 'ਚ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐੱਸ.ਆਈ. ਲਖਵਿੰਦਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਜਦੋਂ ਉਥੇ ਰੇਡ ਕੀਤੀ ਤਾਂ ਡੀ.ਐੱਸ.ਪੀ. ਦੀ ਮੌਜੂਦਗੀ 'ਚ ਹਰਪ੍ਰੀਤ ਸਿੰਘ ਉਰਫ ਗੋਪੀ ਨੂੰ ਕਾਬੂ ਕਰਦੇ ਹੋਏ ਤਲਾਸ਼ੀ ਲੈਣ 'ਤੇ ਉਸ ਕੋਲੋਂ 1 ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਏ.ਐੱਸ.ਆਈ. ਲਖਵਿੰਦਰ ਸਿੰਘ ਵਲੋਂ ਫੜੇ ਗਏ ਕਥਿਤ ਤਸਕਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਇਹ ਹੈਰੋਇਨ ਦੀ ਖੇਪ ਕਿਥੋਂ ਮੰਗਵਾਈ ਸੀ? ਅਤੇ ਅੱਗੇ ਕਿਨ੍ਹਾਂ-ਕਿਨ੍ਹਾਂ ਲੋਕਾਂ ਨੂੰ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਕਥਿਤ ਤਸਕਰ ਦੇ ਖ਼ਿਲਾਫ਼ ਪੁਲਸ ਨੇ ਥਾਣਾ ਮੱਲਾ ਵਾਲਾ 'ਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਬੋਰਡ ਨੇ ਕੀਤੇ ਬਦਲਾਅ, 70 ਫੀਸਦੀ ਸਿਲੇਬਸ ਦੇ ਆਧਾਰ 'ਤੇ ਜਾਰੀ ਕੀਤੇ ਸੈਂਪਲ ਪੇਪਰ
NEXT STORY