ਦੋਰਾਹਾ (ਵਿਨਾਇਕ)- ਦੋਰਾਹਾ ਪੁਲਸ ਨੇ ਅੜੈਚਾਂ ਚੌਂਕ ਨੇੜੇ ਸੈਰ ਕਰ ਰਹੀਆਂ ਔਰਤਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ ਦੋ ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹ ਕੀਤਾ ਮੋਬਾਈਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਇਸ ਮਾਮਲੇ ਨਾਲ ਸਬੰਧਤ ਦੋ ਹੋਰ ਲੁਟੇਰਿਆਂ ਦੀ ਵੱਡੇ ਪੱਧਰ ’ਤੇ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅੜੈਚਾਂ ਚੌਂਕ ਨੇੜੇ ਦੋ ਔਰਤਾਂ ਸ਼ਾਮ ਸਮੇਂ ਆਪਣੇ ਘਰ ਦੇ ਬਾਹਰ ਸੈਰ ਕਰ ਰਹੀਆਂ ਸਨ। ਇਸ ਦੌਰਾਨ ਚਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਜਬਰਦਸਤੀ ਘੇਰ ਲਿਆ ਅਤੇ ਉਨ੍ਹਾਂ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਇਨ੍ਹਾਂ 'ਚੋਂ ਇਕ ਲੁਟੇਰੇ ਨੂੰ ਇਲਾਕਾ ਨਿਵਾਸੀਆਂ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ ਸੀ, ਜਦਕਿ ਦੂਜੇ ਨੂੰ ਦੋਰਾਹਾ ਪੁਲਸ ਨੇ ਕਾਬੂ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ MP ਸਰਬਜੀਤ ਸਿੰਘ ਖ਼ਾਲਸਾ, ਰੱਖਣਗੇ ਇਹ ਮੰਗਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੋਰਾਹਾ ਦੇ ਐੱਸ.ਐੱਚ.ਓ ਇੰਸਪੈਕਟਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਦੋਰਾਹਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸ਼ਰਾ ਖਿਲਾਫ਼ ਵਿੰਢੀ ਗਈ ਮੁਹਿੰਮ ਤਹਿਤ ਸ਼ੇਰ ਖਾਂ ਪੁੱਤਰ ਸਾਧੂ ਖਾਂ ਵਾਸੀ ਪਿੰਡ ਕੋਟ ਸੇਖੋਂ ਅਤੇ ਸਤਿੰਦਰਪਾਲ ਸਿੰਘ ਉਰਫ਼ ਸ਼ਿੰਦਾ (ਕਾਕਾ) ਵਾਸੀ ਪਿੰਡ ਜਟਾਣਾ ਥਾਣਾ ਸਦਰ ਖੰਨਾ ਨੂੰ ਧਾਰਾ 304 ਬੀ.ਐੱਨ.ਐੱਸ. ਤਹਿਤ ਦਰਜ ਮੁਕੱਦਮਾ ਨੰਬਰ 100 ‘ਚ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਖੌਹ ਕੀਤਾ ਮੋਬਾਇਲ ਬਰਾਮਦ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇੰਸਪੈਕਟਰ ਗੁਰਪ੍ਰਤਾਪ ਸਿੰਘ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਦਾ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਵੀ ਖ਼ੁਲਾਸੇ ਹੋਣ ਦੀ ਪੂਰੀ ਉਮੀਦ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਂਹ ਤੋਂ ਬਾਅਦ ਹੁੰਮਸ ਨੇ ਕੀਤਾ ਪਰੇਸ਼ਾਨ, ਤਾਪਮਾਨ ਵਧਿਆ
NEXT STORY