ਚੇਤਨਪੁਰਾ (ਨਿਰਵੈਲ) : ਮਜੀਠਾ ਦੇ ਨੇੜੇ ਪੈਂਦੇ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ’ਚ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਦੌਰਾਨ ਇਕ ਪੁਲਸ ਕਰਮਚਾਰੀ ਦੇ ਗੋਲ਼ੀ ਲੱਗ ਗਈ, ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਪੁਲਸ ਮੁਲਾਜ਼ਮ ਜੁਗਰਾਜ ਸਿੰਘ ਇਸ ਸਮੇਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਪਤਾ ਲੱਗਾ ਹੈ ਕਿ ਇਸ ਗੋਲ਼ੀਬਾਰੀ ਦੌਰਾਨ ਦੋਵੇਂ ਪਾਸਿਓਂ ਲਗਭਗ 30 ਰੋਂਦ ਫਾਇਰ ਹੋਏ ਹਨ।
ਇਹ ਵੀ ਪੜ੍ਹੋ : ਆਖਿਰ ਸਾਹਮਣੇ ਆਇਆ ਅੰਮ੍ਰਿਤਪਾਲ ਸਿੰਘ, ਜਥੇਦਾਰ ਨੂੰ ਕੀਤੀ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ
ਇਹ ਵੀ ਪਤਾ ਲੱਗਾ ਹੈ ਕਿ ਪੁਲਸ ਵੱਲੋਂ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਦੋ ਭੱਜਣ ਵਿਚ ਕਾਮਯਾਬ ਹੋ ਗਏ ਹਨ। ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਿਤਾ ਦੀ ਲਾਇਸੈਂਸੀ ਰਿਵਾਲਵਰ ’ਚੋਂ ਅਚਾਨਕ ਚੱਲੀ ਗੋਲ਼ੀ, 17 ਸਾਲਾ ਪੁੱਤ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੂਬੇ ਦੇ ਲੋਕਾਂ ਲਈ ਵੱਡੀ ਪਹਿਲ ਕਰਨ ਜਾ ਰਹੀ ਪੰਜਾਬ ਸਰਕਾਰ, ਸ਼ੁਰੂ ਹੋਣਗੀਆਂ ਯੋਗਸ਼ਾਲਾਵਾਂ
NEXT STORY