ਨਕੋਦਰ, (ਪਾਲੀ)—ਥਾਣਾ ਸਦਰ ਦੀ ਪੁਲਸ ਨੇ ਇਕ ਵਿਅਕਤੀ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਨਕੋਦਰ ਡਾ. ਮੁਕੇਸ਼ ਕੁਮਾਰ ਸਦਰ ਥਾਣਾ ਮੁਖੀ ਪਰਮਜੀਤ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਨੂਰਪੁਰ ਚੱਠਾ ਅੱਡੇ 'ਤੇ ਕੀਤੀ ਨਾਕੇਬੰਦੀ ਦੌਰਾਨ ਪੈਦਲ ਜਾ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਤਲਾਸ਼ੀ ਲਈ ਤਾਂ ਉਸ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਅਰਸ਼ ਪੁੱਤਰ ਬਲਦੇਵ ਸਿੰਘ ਵਾਸੂ ਰੂਪੇਵਾਲ ਥਾਣਾ ਸ਼ਾਹਕੋਟ ਵਜੋਂ ਹੋਈ, ਜਿਸ ਦੇ ਖਿਲਾਫ ਮਾਮਲਾ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਕਿਸਾਨਾਂ ਦਾ 25 ਏਕੜ ਝੋਨਾ ਪਾਣੀ 'ਚ ਡੁੱਬਿਆ
NEXT STORY