ਨਾਭਾ (ਰਾਹੁਲ ਖੁਰਾਨਾ) — ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆ ਜਿਥੇ ਪੂਰੇ ਸੂਬੇ 'ਚ ਪੁਲਸ ਵਲੋਂ ਨਾਕਾਬੰਦੀ ਕਰ ਦਿੱਤੀ ਗਈ ਹੈ ਉਥੇ ਹੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਹੁਣ ਤੋਂ ਹੀ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਆਪਣੇ ਮਨਸੂਬਿਆਂ 'ਚ ਕਾਮਯਾਬ ਨਾ ਹੋ ਸਕੇ। ਜਿਸ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲੇ 'ਚ ਪੁਲਸ ਪੂਰੀ ਤਰ੍ਹਾਂ ਚੌਕਸ ਵਿਖਾਈ ਦੇ ਰਹੀ ਹੈ, ਉਥੇ ਹੀ ਰਿਆਸਤੀ ਸ਼ਹਿਰ ਨਾਭਾ 'ਚ ਵੱਖ-ਵੱਖ ਥਾਵਾਂ 'ਤੇ ਪੁਲਸ ਵਲੋਂ ਨਾਕਾਬੰਦੀ ਕਰਕੇ ਆਵਾਜਾਈ ਦੇ ਸਾਧਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਮੌਕੇ ਨਾਭਾ ਦੇ ਐੱਸ. ਐੱਚ. ਓ. ਕਰਨੈਲ ਸਿੰਘ ਨੇ ਦੱਸਿਆ ਕਿ ਇਹ ਨਾਕਾਬੰਦੀ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ।
ਰਿਆਸਤੀ ਸ਼ਹਿਰ ਨਾਭਾ ਵਿਖੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆ ਹੁਣੇ ਤੋਂ ਪੁਲਸ ਚੌਕਸ ਵਿਖਾਈ ਦੇ ਰਹੀ ਹੈ। ਪੁਲਸ ਵਲੋਂ ਥਾਂ-ਥਾਂ ਤੇ ਹਰ ਸ਼ੱਕੀ ਵਾਹਨ ਨੂੰ ਬਾਰੀਕੀ ਨਾਲ ਚੈੱਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ ਤੇ ਮੌਕੇ ਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।
ਇਸ ਮੌਕੇ ਨਾਭਾ ਦੇ ਐੱਸ. ਐੱਚ. ਓ. ਕਰਨੈਲ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲੇ 'ਚ ਪੁਲਸ ਵਲੋਂ ਨਾਕਾਬੰਦੀ ਕੀਤੀ ਜਾ ਰਹੀ ਹੈ ਤੇ ਹਰ ਸ਼ੱਕੀ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
ਹੁਣ ਸੇਵਾ ਕੇਂਦਰਾਂ 'ਚ ਹੀ ਮਿਲਣਗੀਆਂ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਨਾਲ ਸੰਬੰਧਤ ਸੇਵਾਵਾਂ: ਡੀ. ਸੀ.
NEXT STORY