ਪੱਟੀ, (ਬੇਅੰਤ, ਸੌਰਭ)- ਪਿਛਲੇ ਦਿਨੀਂ ਲੁਟੇਰਿਆਂ ਵੱਲੋਂ ਇਕ ਕਾਰੋਬਾਰੀ ਦੀ ਹੱਤਿਆ ਤੋਂ ਬਾਅਦ ਸ਼ਹਿਰ ਵਾਸੀਆਂ ਨੇ ਸਥਾਨਕ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਭੜਾਸ ਕੱਢਦਿਆਂ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਜ਼ਿਲਾ ਪੁਲਸ ਮੁਖੀ ਵੱਲੋਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਪੁਲਸ ਸਮਾਜ ਵਿਰੋਧੀ ਅਤੇ ਨਸ਼ਾ ਸਮੱਗਲਰਾਂ ਖਿਲਾਫ ਸਖਤੀ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
ਇਸ ਮੁਹਿੰਮ ਤਹਿਤ ਅੱਜ ਪੁਲਸ ਥਾਣਾ ਸਿਟੀ ਪੱਟੀ ਦੇ ਨਵੇਂ ਆਏ ਐੱਸ. ਐੱਚ. ਓ. ਕਮਲਜੀਤ ਸਿੰਘ ਨੇ ਸ਼ਹਿਰ ਦੀ ਸੰਗਲ ਵਸਤੀ ਅੰਦਰ ਪੁਲਸ ਸਰਚ ਮੁਹਿੰਮ ਚਲਾ ਕੇ ਕੁਝ ਸ਼ੱਕੀ ਅਨਸਰਾਂ ਦੇ ਘਰਾਂ 'ਚ ਛਾਪੇਮਾਰੀ ਕੀਤੀ। ਪੁਲਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੁਝ ਸ਼ੱਕੀ ਅਨਸਰਾਂ ਨੂੰ ਪੁਲਸ ਨੇ ਹਿਰਾਸਤ ਲਿਆ ਹੈ ਤੇ ਕੁਝ ਆਪਣੇ ਘਰਾਂ ਤੋਂ ਫਰਾਰ ਹੋ ਗਏ ਹਨ। ਸਥਾਨਕ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰ ਅਤੇ ਇਲਾਕੇ ਅੰਦਰ ਪੁਲਸ ਵੱਲੋਂ ਸਖਤੀ ਕਰ ਦਿੱਤੀ ਗਈ ਹੈ ਅਤੇ ਇਲਾਕੇ 'ਚ ਅਮਨ-ਕਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਚੋਰਾਂ ਨੇ ਸ਼ਰਾਬ ਦੇ ਠੇਕੇ ਨੂੰ ਬਣਾਇਆ ਨਿਸ਼ਾਨਾ
NEXT STORY