ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਵਿਚ ਸਥਿਤ ਨਿਹੰਗਾਂ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਚੱਲ ਰਹੇ ਕਬਜ਼ੇ ਦੇ ਵਿਵਾਦ ਨੂੰ ਲੈ ਕੇ ਅਦਾਲਤ ਦਾ ਅਹਿਮ ਫੈਸਲਾ ਸਾਹਮਣੇ ਆਇਆ ਹੈ। ਇਸ ਉਪਰੰਤ ਗੁ: ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਧਿਰ ਨੂੰ ਪ੍ਰਸ਼ਾਸਨ ਨੇ ਕਬਜ਼ਾ ਦਵਾ ਦਿੱਤਾ ਹੈ। ਇਸ ਦੇ ਚੱਲਦਿਆਂ ਅੱਜ ਪੂਰਾ ਸ਼ਹਿਰ ਪੁਲਸ ਛਾਉਣੀ ਵਿਚ ਤਬਦੀਲ ਹੋ ਗਿਆ। ਚੱਪੇ-ਚੱਪੇ 'ਤੇ ਭਾਰੀ ਪੁਲਸ ਫੌਰਸ ਤਾਇਨਾਤ ਸੀ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, 16 ਜ਼ਿਲ੍ਹਿਆਂ ਦੇ ਲੋਕਾਂ ਨੂੰ ਹੋਵੇਗਾ ਫਾਇਦਾ
ਗਨੀਮਤ ਰਹੀ ਕਿ ਇਸ ਦੌਰਾਨ ਕੋਈ ਵੀ ਵਿਵਾਦ ਨਹੀਂ ਹੋਇਆ ਕਿਉਂਕਿ ਗੁਰਦੁਆਰਾ ਅਕਾਲ ਬੁੰਗਾ ’ਤੇ ਕਬਜ਼ਾ ਕਰਨ ਨੂੰ ਲੈ ਕੇ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ’ਚ ਲਗਭਗ ਤਿੰਨ-ਚਾਰ ਵਰ੍ਹਿਆਂ ਤੋਂ ਵਿਵਾਦ ਚੱਲ ਰਿਹਾ ਸੀ, ਜਿਸ ਨੂੰ ਸੁਲਝਾਉਣ ਦੇ ਚੱਕਰ ’ਚ ਨੌਬਤ ਫਾਇਰਿੰਗ ਤੱਕ ਪੁੱਜ ਗਈ ਅਤੇ ਇਕ ਹੋਮ ਗਾਰਡ ਜਵਾਨ ਦੀ ਮੌਤ ਵੀ ਹੋ ਗਈ ਤੇ ਚਾਰ ਪੁਲਸ ਮੁਲਾਜ਼ਮ ਤੇ ਤਿੰਨ ਨਿਹੰਗ ਵੀ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ : ਸਸਪੈਂਡ ਇੰਸਪੈਕਟਰ ਅਰਸ਼ਪ੍ਰੀਤ ਕੌਰ ਨੇ ਕੀਤਾ ਆਤਮ ਸਮਰਪਣ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਬਾਬਤ ਗੱਲਬਾਤ ਕਰਦੇ ਹੋਏ ਸੁਖਦੇਵ ਸਿੰਘ (ਬੁੱਢਾ ਦਲ) ਨੇ ਦੱਸਿਆ ਕਿ ਇਸ ਅਸਥਾਨ ਦੇ ਪ੍ਰਬੰਧ ਦੀਆਂ ਸੇਵਾਵਾਂ ਪਹਿਲਾਂ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢੇ ਦਲ ਕੇ ਕੋਲ ਸਨ। ਲਗਭਗ ਡੇਢ ਦੋ ਸਾਲ ਮੁਕੱਦਮਾ ਚੱਲਣ ਤੋਂ ਬਾਅਦ ਮਾਨਯੋਗ ਅਦਾਲਤ ਵਲੋਂ ਸਾਡੇ ਹੱਕ ਵਿਚ ਫੈਸਲਾ ਕੀਤਾ। ਅੱਜ ਪੁਲਸ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਨੂੰ ਕਬਜ਼ਾ ਦਵਾ ਦਿੱਤਾ ਗਿਆ ਹੈ। ਉਧਰ ਤਹਿਸੀਲਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਚ ਜੋ ਪਹਿਲਾਂ ਧਾਰਾ 145 ਲੱਗੀ ਹੋਈ ਸੀ ਉਹ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਜਿਸ ਦੇ ਤਹਿਤ ਰਿਸੀਵਰ ਬਾਬਾ ਬਲਬੀਰ ਸਿੰਘ ਦੀ ਧਿਰ ਨੂੰ ਕਬਜ਼ਾ ਦੇਣ ਦਾ ਹੁਕਮ ਦਿੱਤਾ ਗਿਆ ਸੀ। ਸ਼ਾਂਤੀਪੂਰਵਰਕ ਢੰਗ ਨਾਲ ਕਬਜ਼ਾ ਦਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਘੇਰ ਲਿਆ ਪੂਰਾ ਸ਼ਹਿਰ, 150 ਤੋਂ ਵੱਧ ਜਵਾਨਾਂ ਨੇ ਸਾਂਭਿਆ ਮੋਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਫੈਟੀ ਲਿਵਰ ਬੀਮਾਰੀ ਦਾ ਸ਼ਿਕਾਰ ਹੋ ਰਹੇ ਬੱਚੇ, ਡਾਕਟਰ ਬੋਲੇ-ਹੋ ਜਾਓ ਸਾਵਧਾਨ...
NEXT STORY