ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਸਰਹੱਦੀ ਖੇਤਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਕੋਠੇ ਨੇੜੇ ਕੋਲੀਆਂ ਰੋਡ 'ਤੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਪੁਲਸ ਦੀ ਗੱਡੀ ਨੇ ਆਪਣੀ ਚਪੇਟ 'ਚ ਲੈ ਲਿਆ। ਜਾਣਕਾਰੀ ਇਹ ਦੋਵੇਂ ਵਿਅਕਤੀ ਟੱਕਰ ਮਗਰੋਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਗੰਭੀਰ ਰੂਪ 'ਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
ਮ੍ਰਿਤਕ ਦੀ ਪਛਾਣ ਕਿਸ਼ਨ ਚੰਦ (60) ਵਾਸੀ ਕੋਠੇ (ਨਰੋਟ ਜੈਮਲ ਸਿੰਘ) ਵਜੋਂ ਹੋਈ ਹੈ। ਇਸ ਤੋਂ ਇਲਾਵਾ ਜ਼ਖ਼ਮੀ ਵਿਅਕਤੀ ਪਹਿਚਾਣ ਰਵਿਤ ਕੁਮਾਰ ਵਾਸੀ ਕੋਠੇ ਵਜੋਂ ਹੋਈ ਹੈ। ਦਰਅਸਲ ਇਹ ਹਾਦਸਾ ਕੋਲੀਆਂ ਤੋਂ ਨਰੋਟ ਜੈਮਲ ਸਿੰਘ ਰੋਡ 'ਤੇ ਹੋਇਆ, ਜਿੱਥੇ ਦੋ ਵਿਅਕਤੀ ਸੜਕ ਕਿਨਾਰੇ ਗੱਲਬਾਤ ਕਰ ਰਹੇ ਸਨ ਕਿ ਅਚਾਨਕ ਪੰਜਾਬ ਪੁਲਸ ਦੀ ਇੱਕ ਗੱਡੀ ਨੇ ਬੱਸ ਨੂੰ ਓਵਰਟੇਕ ਕਰਦੇ ਸਮੇਂ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ।
ਇਸ ਹਾਦਸੇ 'ਚ ਦੋਵੇਂ ਜ਼ਖ਼ਮੀ ਹੋ ਗਏ ਤੇ ਪੁਲਸ ਕਰਮਚਾਰੀਆਂ ਵੱਲੋਂ ਹੀ ਉਨ੍ਹਾਂ ਨੂੰ ਗੱਡੀ ਚ ਪਾ ਕੇ ਨਰੋਟ ਜੈਮਲ ਸਿੰਘ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ 'ਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਮਗਰੋਂ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਮ੍ਰਿਤਕ ਦੇ ਪਰਿਵਾਰ ਸਮੇਤ ਰੋਡ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ। ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਤੱਕ ਦੋਸ਼ੀ ਪੁਲਸ ਮੁਲਾਜ਼ਮਾਂ ਦੇ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ- ਪਤੰਗ ਚੜ੍ਹਾਉਂਦੇ ਮਾਸੂਮ ਬੱਚੇ ਨਾਲ ਵਾਪਰ ਗਿਆ ਦਰਦਨਾਕ ਹਾਦਸਾ, ਤੜਫ਼-ਤੜਫ਼ ਕੇ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
NEXT STORY