ਖਰੜ (ਅਮਰਦੀਪ ਸਿੰਘ ਸੈਣੀ) : ਖਰੜ-1 ਡੀ. ਐੱਸ. ਪੀ. ਇਸ਼ਾਂਨ ਸਿੰਗਲਾ ਦੀ ਰਹਿਨੁਮਾਈ ਹੇਠ ਅਤੇ ਥਾਣਾ ਬਲੌਂਗੀ ਦੇ ਮੁੱਖ ਅਫ਼ਸਰ ਇੰਸਪੈਕਟਰ ਪੈਰੀਵਿੰਕਲ ਸਿੰਘ ਗਰੇਵਾਲ ਦੀ ਨਿਗਰਾਨੀ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਡੀ. ਐੱਸ. ਪੀ. ਇਸ਼ਾਨ ਸਿੰਗਲਾ ਨੇ ਦੱਸਿਆ ਕਿ ਪੁਲਸ ਵੱਲੋਂ ਇਲਾਕੇ ਵਿੱਚ ਲਗਾਤਾਰ ਗਸ਼ਤ ਦੇ ਨਾਲ-ਨਾਲ ਸੇਵ ਪੰਜਾਬ ਪੋਰਟਲ ਦੀ ਵਰਤੋਂ ਕਰਕੇ ਨਸ਼ਿਆਂ 'ਤੇ ਨੱਥ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਇਸੇ ਮੁਹਿੰਮ ਤਹਿਤ ਏ. ਐੱਸ. ਆਈ. ਚਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਾਤ ਵਿੱਚ ਕਾਬੂ ਕੀਤਾ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸੋਨੂ ਉਰਫ਼ ਕਿਚ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਪਿੰਡ ਝਾਮਪੁਰ ਅਤੇ ਰੋਹਿਤ ਪੁੱਤਰ ਰਾਮ ਪ੍ਰਸਾਦ ਵਾਸੀ ਜਗਤਾਰ ਕਾਲੋਨੀ, ਬੜਮਾਜਰਾ ਵਜੋਂ ਹੋਈ। ਦੋਵਾਂ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਇਸ ਸਬੰਧੀ ਥਾਣਾ ਬਲੌਂਗੀ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਬਾਅਦ ਵਿੱਚ ਦੋਵਾਂ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਮਿਲੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਉਣ ਲਈ ਨਸ਼ਾ ਛੁਡਾਓ ਕੇਂਦਰ ਵਿਖੇ ਦਾਖ਼ਲ ਕਰਵਾਇਆ ਗਿਆ।
ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ ਬੈਠ ਗਏ ਕਿਸਾਨ
NEXT STORY