ਸਮਰਾਲਾ (ਗਰਗ, ਬੰਗੜ) : ਪੰਜਾਬ ’ਚ ਕੋਰੋਨਾ ਮਹਾਮਾਰੀ ਕਾਰਣ ਵਿਗੜ ਰਹੇ ਹਾਲਾਤ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਲਈ ਇਥੇ ਪੁਲਸ ਨੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਪਾਏ ਘੁੰਮ ਰਹੇ ਵਿਅਕਤੀਆਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਚਲਾਨ ਕੱਟੇ। ਇਸ ਮੌਕੇ ਪੁਲਸ ਨੇ ਬਾਜ਼ਾਰ 'ਚ ਭੀੜ ਕਰਨ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਖਿਲਾਫ਼ ਵੀ ਕਾਰਵਾਈ ਦੀ ਚਿਤਾਵਨੀ ਦਿੱਤੀ।
ਥਾਣਾ ਸਮਰਾਲਾ ਦੇ ਸਹਾਇਕ ਥਾਣੇਦਾਰ ਸਿੰਕਦਰ ਸਿੰਘ ਮਾਹਲ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਉਪਰੰਤ ਇਕ ਪੁਲਸ ਟੀਮ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਦੇ ਹੋਏ 20 ਤੋਂ ਵੀ ਵੱਧ ਉਨ੍ਹਾਂ ਵਿਅਕਤੀਆਂ ਦੇ ਚਾਲਾਨ ਕੱਟੇ, ਜਿਹੜੇ ਸਰਕਾਰ ਦੀਆਂ ਹਦਾਇਤਾਂ ਦੀ ਉਲਘੰਣਾ ਕਰ ਕੇ ਬਿਨਾਂ ਮਾਸਕ ਤੋਂ ਬਾਜ਼ਾਰ 'ਛ ਘੁੰਮ ਰਹੇ ਸਨ। ਸ. ਮਾਹਲ ਨੇ ਦੱਸਿਆ ਕਿ ਪੁਲਸ ਹਰ ਰੋਜ਼ ਚੈਕਿੰਗ ਕਰੇਗੀ ਅਤੇ ਬਾਜ਼ਾਰ ਅਤੇ ਹੋਰ ਜਨਤਕ ਥਾਵਾਂ ’ਤੇ ਇੱਕਠ ਕਰਨ ਵਾਲੇ ਲੋਕਾਂ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ. ਐੱਸ. ਆਈ. ਮਨਪ੍ਰੀਤ ਸਿੰਘ ਅਤੇ ਏ. ਐੱਸ. ਆਈ. ਵਿਜੇ ਕੁਮਾਰ ਵੀ ਹਾਜ਼ਰ ਸਨ।
3 ਹਿੰਦੂ ਆਗੂਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY