ਕੋਟ ਫਤੂਹੀ (ਬਹਾਦਰ ਖਾਨ) : ਕੈਪਟਨ ਸਰਕਾਰ ਵੱਲੋਂ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੀਤੀਆਂ ਸਖ਼ਤ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਕਸਬਾ ਕੋਟ ਫਤੂਹੀ ਵਿਖੇ ਐੱਸ. ਐੱਚ. ਓ. ਮਾਹਿਲਪੁਰ ਤੇ ਕੋਟ ਫਤੂਹੀ ਇੰਚਾਰਜ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਐਸ. ਐਚ. ਓ. ਵੱਲੋਂ ਆਪਣੀਆਂ ਟੀਮਾਂ ਨਾਲ ਬਾਜ਼ਾਰ ’ਚ ਘੁੰਮ ਕੇ, ਜਿਨ੍ਹਾਂ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ, ਉਹ ਬੰਦ ਕਰਵਾਈਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਨਾਕੇ ਲਾ ਕੇ ਨਿਯਮਾਂ ਦੀ ਪਾਲਣ ਨਾ ਕਰਨ ਵਾਲਿਆਂ ਦੇ ਵੱਡੀ ਗਿਣਤੀ ’ਚ ਚਲਾਨ ਕੱਟੇ ਗਏ ਹਨ। ਇਸ ਮੌਕੇ ਐੱਸ. ਐੱਚ. ਓ. ਮਾਹਿਲਪੁਰ ਸਤਵਿੰਦਰ ਸਿੰਘ ਨੇ ਆਪਣੀ ਟੀਮ ਨਾਲ ਬਿਸਤ ਦੁਆਬ ਨਹਿਰ ਵਾਲੇ ਪੁਲ ’ਤੇ ਦੁਪਹਿਰ ਤੱਕ ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਚਲਾਨ ਕੱਟੇ ਤੇ ਕੋਟ ਫਤੂਹੀ ਚੌਂਕੀ ਦੇ ਇੰਚਾਰਜ ਬਿਕਰਮਜੀਤ ਸਿੰਘ ਨੇ ਆਪਣੀ ਪੁਲਸ ਪਾਰਟੀ ਨਾਲ ਬਾਅਦ ਦੁਪਹਿਰ ਤੋਂ ਸ਼ਾਮ ਤੱਕ ਨਾਕਾ ਲਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਵੱਡੀ ਗਿਣਤੀ ’ਚ ਚਲਾਨ ਕੱਟੇ।
ਇਸ ਮੌਕੇ ਦੋਵਾਂ ਅਫ਼ਸਰਾਂ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਦੁਕਾਨਦਾਰ ਜੋ ਕਾਨੂੰਨ ਦੀ ਉਲੰਘਣਾ ਕਰੇਗਾ, ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਏ. ਐੱਸ. ਆਈ. ਦਿਲਬਾਗ ਸਿੰਘ, ਬਲਜੀਤ ਸਿੰਘ ਸੀ. ਆਈ. ਡੀ., ਏ. ਐੱਸ. ਆਈ. ਬਲਵੀਰ ਸਿੰਘ ਆਦਿ ਪੁਲਸ ਮੁਲਾਜ਼ਮ ਹਾਜ਼ਰ ਸਨ।
ਸਰਕਾਰੀ ਪ੍ਰਚਾਰ ਦੀ ਖੁੱਲ੍ਹੀ ਪੋਲ, ਲੋਕ ਕੋਰੋਨਾ ਵੈਕਸੀਨ ਲਈ ਤਿਆਰ ਪਰ ਹਸਪਤਾਲਾਂ ਨੇ ਖੜ੍ਹੇ ਕੀਤੇ ਹੱਥ
NEXT STORY