ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਰੇਂਜ ਦੇ 3 ਜ਼ਿਲ੍ਹਿਆਂ ’ਚ ਰੈੱਡ ਅਲਰਟ ਦੇ ਮੱਦੇਨਜ਼ਰ ਪੁਲਸ ਨੇ 173 ਨਾਕੇ ਲ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ। ਇਨ੍ਹਾਂ ਨਾਕਿਆਂ ਦੀ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਵੱਲੋਂ ਖ਼ੁਦ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ, ਚੋਰਾਂ, ਲੁਟੇਰਿਆਂ, ਸਨੈਚਿੰਗ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਫੜ੍ਹਨ ਲਈ ਫਿਰੋਜ਼ਪੁਰ ਰੇਂਜ ਦੇ ਅਧੀਨ ਆਉਂਦੇ ਫਿਰੋਜ਼ਪੁਰ, ਫਾਜ਼ਿਲਕਾ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ 12:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਵਿਸ਼ੇਸ਼ ਰੈੱਡ ਅਲਰਟ ਕਰਦੇ ਹੋਏ ਨਾਕਾਬੰਦੀ ਕੀਤੀ ਗਈ ਅਤੇ ਇਸ ਚੈਕਿੰਗ ਦੌਰਾਨ 4281 ਵਾਹਨਾਂ ਅਤੇ 1681 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਇਸ ਚੈਕਿੰਗ ਦੌਰਾਨ 416 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 8 ਵਾਹਨ ਥਾਣਿਆਂ ’ਚ ਬੰਦ ਕੀਤੇ ਗਏ। ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਨੇ ਦੱਸਿਆ ਕਿ ਇਸ ਨਾਕਾਬੰਦੀ ਦੌਰਾਨ ਪੁਲਸ ਨੇ 30 ਗ੍ਰਾਮ ਅਫ਼ੀਮ, 6 ਗ੍ਰਾਮ 80 ਮਿਲੀਗ੍ਰਾਮ ਹੈਰੋਇਨ, 19,500 ਰੁਪਏ ਦੀ ਡਰੱਗ ਮਨੀ ਅਤੇ 2 ਲਾਈਟਰ ਬਰਾਮਦ ਕੀਤੇ ਅਤੇ ਵੱਖ-ਵੱਖ ਥਾਣਿਆਂ ’ਚ ਮਾਮਲੇ ਦਰਜ ਕੀਤੇ। ਡੀ. ਆਈ. ਜੀ. ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਹਰ ਹਾਲਤ ’ਚ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇਗੀ ਅਤੇ ਨਸ਼ਿਆਂ ਦਾ ਖਾਤਮਾ ਕਰਦੇ ਹੋਏ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਮੁਫ਼ਤ ਇਲਾਜ ਤੋਂ ਪਹਿਲਾਂ ਪੰਜਾਬੀਆਂ ਨੂੰ ਲੈ ਕੇ ਹੈਰਾਨ ਕਰਦਾ ਖ਼ੁਲਾਸਾ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
NEXT STORY