ਗੁਰਦਾਸਪੁਰ (ਹਰਮਨ) : ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਤੁਗਲਵਾਲ ਵਿਖੇ ਬੀਤੀ ਰਾਤ ਚੋਰਾਂ ਨੇ ਇਕ ਬਿਜਲੀ ਕਾਰੀਗਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਦੁਕਾਨ ਪੁਲਸ ਨਾਕੇ ਤੋਂ ਮਹਿਜ਼ ਕਰੀਬ 50 ਫੁੱਟ ਦੀ ਦੂਰੀ ’ਤੇ ਸਥਿਤ ਦੱਸੀ ਜਾ ਰਹੀ ਹੈ। ਦੁਕਾਨ ਮਾਲਕ ਰਤਨ ਸਿੰਘ ਨੇ ਦੱਸਿਆ ਕਿ ਚੋਰ ਦੁਕਾਨ ਵਿਚੋਂ ਕਰੀਬ 70 ਕੁ ਮੋਟਰਾਂ ਅਤੇ ਹੋਰ ਬਿਜਲੀ ਦਾ ਸਮਾਨ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਵੱਲੋਂ ਇਸ ਸਬੰਧੀ ਪੁਲਸ ਨੂੰ ਦਰਖ਼ਾਸਤ ਦੇ ਦਿੱਤੀ ਗਈ ਹੈ।
ਇਸੇ ਰਾਤ ਪਿੰਡ ਜਲਾਲਪੁਰ ਦੇ ਇਕ ਸਰਕਾਰੀ ਸਕੂਲ ਨੂੰ ਵੀ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਸਕੂਲ ਵਿੱਚੋਂ ਮਿਡ-ਡੇ ਮੀਲ ਦਾ ਸਮਾਨ, ਕੰਪਿਊਟਰ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ। ਇਕੋ ਰਾਤ ਵਿਚ ਥਾਣਾ ਕਾਹਨੂੰਵਾਨ ਦੇ ਅਧੀਨ ਦੋ ਵੱਖ-ਵੱਖ ਥਾਵਾਂ ’ਤੇ ਚੋਰੀ ਦੀਆਂ ਵਾਰਦਾਤਾਂ ਹੋਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਕਾਬੂ ਪਾਉਣ ਅਤੇ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ।
ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
NEXT STORY