ਜਲੰਧਰ (ਸੁਧੀਰ, ਮਹੇਸ਼)–ਜਲੰਧਰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਨਸ਼ਾ ਸਮੱਗਲਰਾਂ ’ਤੇ ਨਕੇਲ ਕੱਸਣ ਲਈ ਬੁੱਧਵਾਰ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਖ਼ੁਦ ਫੀਲਡ ਵਿਚ ਉਤਰੇ। ਇਸ ਦੌਰਾਨ ਉਨ੍ਹਾਂ ਨੇ ਥਾਣਾ ਸਦਰ ਦੇ ਅਧੀਨ ਪੈਂਦੇ ਪਿੰਡ ਲਖਨਪਾਲ ਵਿਚ ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਲਈ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਕਿਹਾ ਕਿ ਪੁਲਸ ਅਤੇ ਪਬਲਿਕ ਦੇ ਸਹਿਯੋਗ ਨਾਲ ਹੀ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਕਈ ਘਰ ਬਰਬਾਦ ਹੋ ਚੁੱਕੇ ਹਨ। ਉਨ੍ਹਾਂ ਨੇ ਬੁੱਧਵਾਰ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਸਮੱਗਲਰਾਂ ਅਤੇ ਪਿੰਡ ਵਿਚ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਤੁਰੰਤ ਪੁਲਸ ਨੂੰ ਦਿਓ। ਉਨ੍ਹਾਂ ਕਿਹਾ ਕਿ ਤੁਸੀਂ ਸੂਚਨਾ ਦਿਓ, ਅਸੀਂ ਕਾਰਵਾਈ ਕਰਾਂਗੇ।
ਇਹ ਵੀ ਪੜ੍ਹੋ- ISI ਨਾਲ ਸਬੰਧਤ ਗਿਰੋਹ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸਨ ਅੰਜਾਮ
ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਪੁਲਸ ਮੁਲਾਜ਼ਮ ਜਾਂ ਕਿਸੇ ਅਧਿਕਾਰੀ ਨੂੰ ਸੂਚਨਾ ਦੇਣ ਤੋਂ ਬਾਅਦ ਵੀ ਨਸ਼ਾ ਸਮੱਗਲਰ ’ਤੇ ਕਾਰਵਾਈ ਨਾ ਹੋਵੇ ਤਾਂ ਤੁਸੀਂ ਉਸ ਦੀ ਜਾਣਕਾਰੀ ਸਿੱਧੀ ਮੈਨੂੰ ਦਿਓ। ਉਹ ਉਨ੍ਹਾਂ ’ਤੇ ਕਾਰਵਾਈ ਕਰਨਗੇ। ਵਰਣਨਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ. ਜੀ. ਪੀ. ਗੌਰਵ ਯਾਦਵ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸੂਬੇ ਨੂੰ ਇਕ ਸਾਲ ਅੰਦਰ ਨਸ਼ਾ ਮੁਕਤ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਪਿਛਲੇ ਦਿਨੀਂ ਸੂਬੇ ਭਰ ਦੇ ਆਈ. ਜੀ., ਡੀ. ਆਈ. ਜੀ., ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀਜ਼ ਨਾਲ ਡੀ. ਜੀ. ਪੀ. ਗੌਰਵ ਯਾਦਵ ਨੇ ਵੀਡੀਓ ਕਾਨਫ਼ਰੰਸ ਕਰਕੇ ਉਨ੍ਹਾਂ ਨੂੰ ਨਸ਼ਾ ਸਮੱਗਲਰਾਂ ’ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਿਛਲੇ ਦਿਨਾਂ ਵਿਚ ਵੀ ਪੁਲਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਨਸ਼ਾ ਸਮੱਗਲਰਾਂ ਦੀ ਸੂਚੀ ਤਿਆਰ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਾਫ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਦੀ ਕਿਸੇ ਨਸ਼ਾ ਸਮੱਗਲਰ ਨਾਲ ਕੋਈ ਮਿਲੀਭੁਗਤ ਪਾਈ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ. ਸੀ. ਪੀ. ਸਿਟੀ ਜਗਮੋਹਨ ਸਿੰਘ, ਏ. ਸੀ. ਪੀ. ਕੈਂਟ ਹਰਸ਼ਪ੍ਰੀਤ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲਵੇਗੀ ਪੰਜਾਬ ਸਰਕਾਰ, ਹਾਈਕੋਰਟ 'ਚ ਦਿੱਤੀ ਜਾਣਕਾਰੀ
NEXT STORY