ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਕੁਝ ਇਲਾਕੇ ਬੜੇ ਲੰਮੇ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਵਿੱਚ ਬਦਨਾਮ ਸੀ ਪਰ ਪਹਿਲਾਂ ਇਨ੍ਹਾਂ ਇਲਾਕਿਆਂ ਅੰਦਰ ਸਿਰਫ ਨਾਜਾਇਜ਼ ਸ਼ਰਾਬ ਦਾ ਹੀ ਕਾਰੋਬਾਰ ਕੀਤਾ ਜਾਂਦਾ ਸੀ। ਪਰ ਪਿਛਲੇ ਕੁਝ ਸਮੇਂ ਤੋਂ ਸ਼ਰਾਬ ਦਾ ਕਾਰੋਬਾਰ ਘੱਟ ਅਤੇ ਚਿੱਟੇ ਦਾ ਕਾਰੋਬਾਰ ਵਾਧਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ, ਜਿਸ ਕਾਰਨ ਨਿਤ ਦਿਨ ਸਵੇਰੇ ਤੜਕਸਾਰ ਨਸ਼ੇੜੀ ਸੜਕਾਂ ਦੇ ਕਿਨਾਰਿਆਂ 'ਤੇ ਡਿੱਗੇ ਆਮ ਦੇਖੇ ਜਾ ਸਕਦੇ ਸਨ।
ਇਹ ਵੀ ਪੜ੍ਹੋ- ਨਗਰ ਨਿਗਮ ਦੀ ਮੀਟਿੰਗ ’ਚ ਪਹੁੰਚੇ ਮੰਤਰੀ ਧਾਲੀਵਾਲ, ਅਧਿਕਾਰੀਆਂ ਨੂੰ ਪਾਈ ਝਾੜ, ਦਿੱਤਾ 10 ਦਿਨ ਦਾ ਅਲਟੀਮੇਟਮ
ਇਨ੍ਹਾਂ ਨਸ਼ਿਆਂ ਕਾਰਨ ਹੀ ਪਿਛਲੇ ਦਿਨੀਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਤੋਂ ਉਪਰੰਤ ਦੀਨਾਨਗਰ ਪੁਲਸ ਸਮੇਤ ਪੂਰੇ ਜ਼ਿਲ੍ਹੇ ਦੀ ਪੁਲਸ ਵੱਲੋਂ ਨਸ਼ਾ ਸੌਦਾਗਰਾਂ ਨੂੰ ਨੱਥ ਪਾਉਣ ਲਈ ਭੱਬਾਂ ਭਾਰ ਹੋਈ ਪਈ ਹੈ ਜਿਸ ਤਹਿਤ ਅੱਜ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਪਨਿਆੜ ਦੋਦਵਾ ,ਭਰਥ , ਝਬਕਰਾ ਸਮੇਤ ਹੋਰ ਕਈ ਆਸ ਪਾਸ ਦੇ ਪਿੰਡਾਂ ਵਿੱਚ ਤੜਕਸਾਰ ਪੁਲਸ ਵੱਲੋਂ ਭਾਰੀ ਪੁਲਸ ਫੋਰਸ ਦੇ ਨਾਲ ਸਰਚ ਅਭਿਆਨ ਚਲਾਇਆ ਗਿਆ ।
ਇਹ ਵੀ ਪੜ੍ਹੋ- ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ ''ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ
ਇਸ ਮੌਕੇ ਪੁਲਸ ਵੱਲੋਂ ਸ਼ੱਕੀ ਨਸ਼ੇ ਦੇ ਸੌਦਾਗਰਾਂ ਦੇ ਘਰ ਦੀ ਜਾਂਚ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਅੱਜ ਪਨਿਆੜ ਪਿੰਡ ਵਿੱਚ ਭਾਰੀ ਪੁਲਸ ਫੋਰਸ ਨਾਲ ਸਰਚ ਅਭਿਆਨ ਚਲਾਇਆ ਗਿਆ ਹੈ । ਉਹਨਾਂ ਕਿਹਾ ਕਿ ਪਿੰਡਾਂ ਵਿੱਚ ਸਿਰਫ ਕੁਝ ਹੀ ਲੋਕ ਇਹ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਹੁੰਦੇ ਹਨ ਪਰ ਇਹਨਾਂ ਦੀ ਵਜ੍ਹਾ ਕਰਕੇ ਪੂਰਾ ਪਿੰਡ ਬਦਨਾਮ ਹੁੰਦਾ ਹੈ। ਉਹਨਾਂ ਵੱਲੋਂ ਇੱਕ ਜਾਗਰੂਕ ਕੈਂਪ ਰਾਹੀਂ ਲੋਕਾਂ ਨੂੰ ਨਸ਼ੇ ਦੇ ਖ਼ਿਲਾਫ਼ ਜਾਗਰੂਕ ਵੀ ਕੀਤਾ ਗਿਆ ਅਤੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ ਤਾਂ ਤੁਰੰਤ ਲੋਕਲ ਪੁਲਸ ਨੂੰ ਸੂਚਿਤ ਕੀਤਾ ਜਾਵੇ। ਉਹਨਾਂ ਦੀ ਪਹਿਚਾਨ ਬਿਲਕੁਲ ਗੁਪਤ ਰੱਖੀ ਜਾਵੇਗੀ ਅਤੇ ਦੀਨਾਨਗਰ ਹਲਕੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਘਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਕਿ ਇਸ ਨੂੰ ਜੜ ਤੋਂ ਪੁੱਟਿਆ ਜਾਵੇ । ਉਹਨਾਂ ਕਿਹਾ ਆਉਣ ਵਾਲੇ ਦਿਨਾਂ ਵਿੱਚ ਸਰਚ ਅਭਿਆਨ ਲਗਾਤਾਰ ਜਾਰੀ ਰਹਿਣਗੇ ਤਾਂ ਕਿ ਨਸ਼ਾ ਵੇਚਣ ਵਾਲੇ ਸੌਦਾਗਰਾਂ ਦੀਆਂ ਜੜਾਂ ਪੁੱਟੀਆਂ ਜਾ ਸਕਣ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Big Breaking: ਪੁਲਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਲਿਆ ਹਿਰਾਸਤ 'ਚ
NEXT STORY