ਨਕੋਦਰ (ਪਾਲੀ)–ਪੰਜਾਬ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ’ਤੇ ਵੀ ਸਸਪੈਂਸ ਬਣਿਆ ਹੋਇਆ ਹੈ। ਪੰਜਾਬ ਪੁਲਸ ਦੇ ਅਧਿਕਾਰੀਆਂ ਨੇ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਕੋਈ ਪੁਸ਼ਟੀ ਨਹੀਂ ਕੀਤੀ।
ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ’ਤੇ ਸਸਪੈਂਸ ਬਰਕਰਾਰ, ਸਾਹਮਣੇ ਆਇਆ ਪੁਲਸ ਦਾ ਬਿਆਨ
ਇਸੇ ਵਿਚਾਲੇ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਕੋਦਰ ਨੇੜਲੇ ਪਿੰਡ ਸਰੀਂਹ ਵਿਚ ਪੰਜਾਬ ਪੁਲਸ ਦੇ ਆਲ੍ਹਾ ਅਧਿਕਾਰੀ ਭਾਰੀ ਗਿਣਤੀ ਵਿਚ ਪੁਲਸ ਫੋਰਸ ਸਮੇਤ ਪਹੁੰਚ ਚੁੱਕੇ ਹਨ। ਸਾਰੇ ਪਿੰਡ ਨੂੰ ਘੇਰਾ ਪਾ ਲਿਆ ਗਿਆ ਹੈ। ਪੂਰਾ ਪਿੰਡ ਪੁਲਸ ਛਾਉਣੀ ’ਚ ਤਬਦੀਲ ਹੋ ਚੁੱਕਾ ਹੈ। ਪੁਲਸ ਵੱਲੋਂ ਇਕੱਲੇ-ਇਕੱਲੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਵੱਡੇ ਪੱਧਰ ’ਤੇ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : ਭਲਕੇ ਮਨਾਈ ਜਾਵੇਗੀ ਮੂਸੇਵਾਲਾ ਦੀ ਬਰਸੀ, ਪਿਤਾ ਨੇ ਲੋਕਾਂ ਨੂੰ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ
NEXT STORY