ਮੰਡੀ ਲਾਧੂਕਾ (ਸੰਧੂ) - ਸਥਾਨਕ ਮੰਡੀ ਲਾਧੂਕਾ ’ਚ ਕਬਾੜ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਪੁਲਸ ਹਿਰਾਸਤ ਵਿੱਚ ਸ਼ੱਕੀ ਹਲਾਤਾਂ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਮੌਤ ਤੋਂ ਬਾਅਦ ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਅਤੇ ਮੰਡੀ ਵਾਸੀਆਂ ਵਲੋਂ ਰੋਡ ਜਾਮ ਕਰ ਦਿੱਤਾ ਗਿਆ। ਰੋਡ ਜਾਮ ਸਵੇਰੇ ਅੱਠ ਵਜੇ ਤੋਂ ਲੈ ਕੇ ਬਾਅਦ ਦੁਪਹਿਰ ਤੱਕ ਜਾਰੀ ਰਿਹਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: BSF ਦੇ ਜਵਾਨ ਨੇ ਸਰਵਿਸ ਕਾਰਬਾਈਨ ਨਾਲ ਕੀਤਾ 4 ਸਾਥੀਆਂ ਦਾ ਕਤਲ
ਉਧਰ ਮੰਡੀ ਵਾਸੀਆਂ ਅਨੁਸਾਰ ਬੀਤੀ ਸ਼ਾਮ ਕੇਵਲ ਕ੍ਰਿਸ਼ਨ ਵਧਵਾ ਪੁੱਤਰ ਮਿਲਖ ਰਾਜ, ਜੋ ਮੰਡੀ ’ਚ ਕਬਾੜ ਦਾ ਕੰਮ ਕਰਦਾ ਸੀ, ਨੂੰ ਬੀਤੀ ਸ਼ਾਮ ਪੁਲਸ ਸ਼ੱਕ ਦੇ ਆਧਾਰ ’ਤੇ ਚੁੱਕ ਕੇ ਲੈ ਗਈ। ਮ੍ਰਿਤਕ ਦੇ ਬੇਟੇ ਰਾਜਨ ਵਧਵਾ ਨੇ ਦੋਸ਼ ਲਗਾਇਆ ਕਿ ਪੁਲਸ ਹਿਰਾਸਤ ’ਚ ਉਨ੍ਹਾਂ ਦੇ ਪਿਤਾ ਦੀ ਕੁੱਟਮਾਰ ਕੀਤੀ ਗਈ ਅਤੇ ਕਰੰਟ ਲਗਾਇਆ ਗਿਆ। ਇਸੇ ਕਾਰਨ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਪਠਾਨਕੋਟ 'ਚ ਰਿਸ਼ਤੇ ਹੋਏ ਦਾਗਦਾਰ, ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਓਰਾਂ ਨੇ ਲੁੱਟੀ ਭਾਬੀ ਦੀ ਪੱਤ
ਪੀੜਤ ਪਰਿਵਾਰ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਇਸ ਮਾਮਲੇ ’ਚ ਦੋਸ਼ੀ ਪੁਲਸ ਕਰਮਚਾਰੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ। ਉਧਰ ਦੂਜੇ ਪਾਸੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਡੀ.ਐੱਸ.ਪੀ.ਡੀ. ਫਾਜ਼ਿਲਕਾ ਜਸਬੀਰ ਸਿੰਘ ਪੰਨੂ ਮੌਕੇ ’ਤੇ ਪਹੁੰਚੇ। ਸਮਾਚਾਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ
ਭਾਰਤ ’ਚ ਮੈਡੀਕਲ ਸਿੱਖਿਆ ਮਹਿੰਗੀ ਹੋਣ ਕਾਰਨ ਵਿਦੇਸ਼ਾਂ ’ਚ ਜਾ ਕੇ ਜਾਨ ਖਤਰੇ ’ਚ ਪਾਉਂਦੇ ਨੇ ਵਿਦਿਆਰਥੀ
NEXT STORY