ਬਟਾਲਾ (ਬੇਰੀ) - ਕਰੀਬ 2 ਸਾਲ ਪਹਿਲਾਂ ਪੁਲਸ ਹਿਰਾਸਤ ’ਚ ਇਕ ਵਿਅਕਤੀ ਦੀ ਹੋਈ ਮੌਤ ਦੇ ਸੰਬੰਧ ’ਚ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਉਸ ਵੇਲੇ ਦੇ ਐੱਸ.ਐਚ.ਓ. ਅਤੇ ਇਕ ਏ.ਐੱਸ.ਆਈ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਐੱਸ.ਐੱਚ.ਓ ਬਲਜੀਤ ਕੌਰ ਨੇ ਦੱਸਿਆ ਕਿ ਥਾਣਾ ਸ਼੍ਰੀ ਹਰਗੋਬਿੰਦਪੁਰ ’ਚ 15 ਜੁਲਾਈ 2020 ਨੂੰ ਇਕ ਵਿਅਕਤੀ ਨਵਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਢੱਪਈ ਵਿਰੁੱਧ ਐਕਸਾਈਜ਼ ਐਕਟ ਤਹਿਤ ਇਕ ਕੇਸ ਦਰਜ ਕੀਤਾ ਗਿਆ ਸੀ।
ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਉਨ੍ਹਾਂ ਕਿਹਾ ਕਿ ਪੁਲਸ ਵਲੋਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦਾ ਮਿਤੀ 17 ਜੁਲਾਈ 2020 ਤੋਂ 20 ਜੁਲਾਈ 2020 ਤੱਕ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਸ ਦੌਰਾਨ ਮਿਤੀ 18-19 ਜੁਲਾਈ ਦੀ ਦਰਮਿਆਨੀ ਰਾਤ ਨੂੰ ਉਕਤ ਵਿਅਕਤੀ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਆਦ ਪੁਲਸ ਮੁਲਾਜ਼ਮਾਂ ਵਲੋਂ ਉਸਨੂੰ ਇਲਾਜ ਲਈ ਸੀ.ਐੱਚ.ਸੀ. ਭਾਮ ’ਚ ਭੇਜਿਆ ਗਿਆ। ਚੈਕਅੱਪ ਉਪਰੰਤ ਉਸਨੂੰ ਪੁਲਸ ਚੌਂਕੀ ਹਰਚੋਵਾਲ ’ਚ ਬੰਦ ਕਰ ਦਿੱਤਾ ਗਿਆ ਸੀ। ਐੱਸ.ਐੱਚ.ਓ. ਨੇ ਅੱਗੇ ਦੱਸਿਆ ਕਿ ਇਸ ਦੌਰਾਨ ਮਿਤੀ 19 ਜੁਲਾਈ ਨੂੰ ਹੀ ਉਕਤ ਵਿਅਕਤੀ ਨੂੰ ਅਦਾਲਤ ’ਚ ਪੇਸ਼ ਕਰ ਦਿੱਤਾ ਗਿਆ ਅਤੇ ਬਾਅਦ ’ਚ ਉਸਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ
ਉਨ੍ਹਾਂ ਕਿਹਾ ਕਿ ਜੇਕਰ ਨਵਦੀਪ ਸਿੰਘ ਪੁਲਸ ਰਿਮਾਂਡ ’ਤੇ ਬੀਮਾਰ ਹੋ ਗਿਆ ਸੀ ਤਾਂ ਉਸਨੂੰ ਇਲਾਜ ਲਈ ਦਾਖਲ ਕਰਵਾਉਣਾ ਤਫਤੀਸੀ ਅਫ਼ਸਰ ਅਤੇ ਥਾਣਾ ਮੁੱਖੀ ਦੀ ਜ਼ਿੰਮੇਵਾਰੀ ਬਣਦੀ ਸੀ ਪਰ ਉਨ੍ਹਾਂ ਨੇ ਅਜਿਹਾ ਨਾ ਕਰਕੇ ਲਾਪਰਵਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਦਫ਼ਤਰ ਵਧੀਕ ਡਾਇਰੈਕਟਰ ਜਨਰਲ ਪੁਲਸ ਮਨੁੱਖੀ ਅਧਿਕਾਰ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹੋਈ ਇਕ ਪੱਤਰ ਦੇ ਆਧਾਰ ’ਤੇ ਪੁਲਸ ਨੇ ਉਸ ਵੇਲੇ ਦੇ ਐੱਸ.ਐੱਚ.ਓ. ਬਲਕਾਰ ਸਿੰਘ ਅਤੇ ਏ.ਐੱਸ.ਆਹੀ ਹਰਦੇਵ ਸਿੰਘ ਵਿਰੁੱਧ ਧਾਰਾ 304 ਆਈ.ਪੀ.ਸੀ.(ਗੈਰ ਇਰਾਦਤਨ ਹੱਤਿਆ) ਤਹਿਤ ਕੇਸ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ
ਸਪੀਕਰ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
NEXT STORY