ਬੁੱਲ੍ਹੋਵਾਲ, (ਜਸਵਿੰਦਰਜੀਤ)- ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵੱਲੋਂ ਅੱਜ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਦੁਪਹਿਰ ਕਰੀਬ ਦੋ ਵਜੇ ਬੁੱਲ੍ਹੋਵਾਲ-ਭੋਗਪੁਰ ਟੀ-ਪੁਆਇੰਟ 'ਤੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਨਰਲ ਸਕੱਤਰ ਰਿਸ਼ੀ ਨਾਹਰ ਨੇ ਦੱਸਿਆ ਕਿ 13 ਅਪ੍ਰੈਲ 2017 ਨੂੰ ਪਿੰਡ ਸ਼ਰਿਸਤਪੁਰ ਕਸਬਾ ਦੇ ਵਸਨੀਕ ਸਲਿੰਦਰ ਪੁੱਤਰ ਕਰਤੀ ਰਾਮ ਨਾਲ ਕੁਝ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਜਾਤੀ-ਸੂਚਕ ਸ਼ਬਦ ਵੀ ਕਹੇ। ਉਸ ਨੇ ਦੱਸਿਆ ਕਿ ਇਸ ਸਬੰਧੀ ਜ਼ਿਲਾ ਪੁਲਸ ਮੁਖੀ ਹੁਸ਼ਿਆਰਪੁਰ ਨੂੰ ਦਰਖਾਸਤ ਦਿੱਤੀ ਗਈ ਸੀ ਪਰ ਬੁੱਲ੍ਹੋਵਾਲ ਪੁਲਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ, ਜਿਸ ਦੇ ਵਿਰੋਧ 'ਚ ਬੁੱਲ੍ਹੋਵਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਹੁੰਚੇ ਮੁੱਖ ਥਾਣਾ ਅਫਸਰ ਬੁੱਲ੍ਹੋਵਾਲ ਪਰਦੀਪ ਸਿੰਘ, ਬਲਵਿੰਦਰ ਸਿੰਘ ਜੌੜਾ ਇੰਚਾਰਜ ਸਪੈਸ਼ਲ ਬ੍ਰਾਂਚ ਹੁਸ਼ਿਆਰਪੁਰ ਨੇ ਪੁਲਸ ਫੋਰਸ ਨਾਲ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ । ਇਸ ਰੋਸ ਧਰਨੇ ਦੌਰਾਨ ਸੁੱਚਾ ਸਿੰਘ ਪ੍ਰਧਾਨ ਹੁਸ਼ਿਆਰਪੁਰ, ਮਲਕੀਤ ਸਿੰਘ ਵਾਈਸ ਪ੍ਰਧਾਨ, ਸੁਲਿੰਦਰ ਸਿੰਘ ਬਲਾਕ ਪ੍ਰਧਾਨ, ਰਾਜੂ ਖੱਖ, ਹਰਵਿੰਦਰ ਸਿੰਘ, ਅਜੈ ਔਜਲਾ, ਮਨਜੀਤ ਸਿੰਘ, ਬਲਦੇਵ ਸਿੰਘ, ਰੇਸ਼ਮ ਸਿੰਘ ਆਦਿ ਵੀ ਹਾਜ਼ਰ ਸਨ ।
ਸਕੂਟਰੀ ਤਿਲਕਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ
NEXT STORY