ਪਟਿਆਲਾ (ਇੰਦਰ) : ਕੋਰੋਨਾ ਮਹਾਮਾਰੀ ਤੋਂ ਬਚਾਓ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਤਹਿਤ ਜ਼ਿਲ੍ਹਾ ਟ੍ਰੈਫਿਕ ਪੁਲਸ ਸਿਟੀ-2 ਦੇ ਇੰਚਾਰਜ ਸਬ-ਇੰਸਪੈਕਟਰ ਭਗਵਾਨ ਸਿੰਘ ਲਾਡੀ ਪਹੇੜੀ ਦੀ ਅਗਵਾਈ ਹੇਠ ਖੰਡਾ ਚੌਕ ਟ੍ਰੈਫਿਕ ਪੁਆਇੰਟ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਕੋਰੋਨਾ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ।
ਇਹ ਵੀ ਪੜ੍ਹੋ : ਮੋਗਾ 'ਚ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਪੈਣ ਲੱਗਾ 'ਰੱਫੜ'
ਇਸ ਮੌਕੇ ਟ੍ਰੈਫਿਕ ਪੁਲਸ ਵੱਲੋਂ ਭਿਖਾਰੀਆਂ ਨੂੰ ਮਾਸਕ ਵੀ ਵੰਡੇ ਗਏ। ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਦੋ ਗਜ਼ ਦੀ ਦੂਰੀ ਬਣਾਉਣਾ, ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ ਬਿਨਾਂ ਕਿਸੇ ਕੰਮਕਾਜ ਦੇ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ। ਲਾਡੀ ਪਹੇੜੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਦਾ ਇਲਾਜ ਸਿਰਫ ਪਰਹੇਜ਼ ਹੈ।
ਇਹ ਵੀ ਪੜ੍ਹੋ : ਅੱਗ ਵਰ੍ਹਾਉਂਦੀ ਗਰਮੀ ਤੋਂ ਲੋਕਾਂ ਨੇ ਲਿਆ ਸੁੱਖ ਦਾ ਸਾਹ, ਤੇਜ਼ ਹਨ੍ਹੇਰੀ ਨਾਲ ਪਿਆ ਮੀਂਹ
ਤਲਵੰਡੀ ਭਾਈ 'ਚ ਕੋਰੋਨਾ ਧਮਾਕਾ, 8 ਨਵੇਂ ਮਾਮਲੇ ਆਏ ਸਾਹਮਣੇ
NEXT STORY