ਚੰਡੀਗੜ੍ਹ (ਵੈੱਬ ਡੈਸਕ): ਚੰਡੀਗੜ੍ਹ ਤੋਂ ਸਵੇਰੇ-ਸਵੇਰੇ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੋਲੀ ਦੇ ਮੱਦੇਨਜ਼ਰ ਨਾਕੇ 'ਤੇ ਡਿਊਟੀ ਕਰ ਰਹੇ 2 ਪੁਲਸ ਮੁਲਾਜ਼ਮਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ ਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਨਾਕੇ 'ਤੇ ਪੁਲਸ ਮੁਲਾਜ਼ਮਾਂ ਨੂੰ ਗੱਡੀ ਦੇ ਕਾਗਜ਼ ਚੈੱਕ ਕਰਵਾ ਰਹੇ ਕਾਰ ਚਾਲਕ ਦੀ ਵੀ ਜਾਨ ਚਲੀ ਗਈ ਹੈ
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਹੋਈ ਗੋਲ਼ੀਆਂ ਦੀ ਤਾੜ-ਤਾੜ! ਪੰਜਾਬ ਪੁਲਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ
ਇਹ ਹਾਦਸਾ ਚੰਡੀਗੜ੍ਹ ਦੇ ਸੈਕਟਰ 31 ਵਿਚ ਅੱਜ ਤੜਕਸਾਰ 4 ਵਜੇ ਦੇ ਕਰੀਬ ਵਾਪਰਿਆ ਹੈ। ਇੱਥੇ ਪੁਲਸ ਮੁਲਾਜ਼ਮਾਂ ਵੱਲੋਂ ਹੋਲੀ ਦੇ ਮੱਦੇਨਜ਼ਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਇਕ ਕਾਰ ਚਾਲਕ ਨੂੰ ਰੋਕ ਕੇ ਉਸ ਦੇ ਕਾਗਜ਼-ਪੱਤਰ ਵੇਖੇ ਜਾ ਰਹੇ ਸਨ। ਇਸ ਦੌਰਾਨ ਇਕ ਹੋਰ ਕਾਰ ਤੇਜ਼ ਰਫ਼ਤਾਰ ਨਾਲ ਜ਼ੀਰਕਪੁਰ ਤੋਂ ਚੰਡੀਗੜ੍ਹ ਵੱਲ ਨੂੰ ਆ ਰਹੀ ਸੀ। ਇਸ ਕਾਰ ਵੱਲੋਂ ਨਾਕੇ 'ਤੇ ਖੜ੍ਹੇ 2 ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਨੂੰ ਕਾਗਜ਼ ਚੈੱਕ ਕਰਵਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਇਸ ਦੋਹਾਂ ਪੁਲਸ ਮੁਲਾਜ਼ਮਾਂ ਅਤੇ ਕਾਗਜ਼ ਚੈੱਕ ਕਰਵਾ ਰਹੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੜਕਸਾਰ ਹੋਈ ਗੋਲ਼ੀਆਂ ਦੀ ਤਾੜ-ਤਾੜ! ਪੰਜਾਬ ਪੁਲਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ
NEXT STORY